Breaking News

ਕੈਪਟਨ ਦੇ ਇਸ ਬਿਆਨ ਨੇ ਕਰਜ਼ਾ ਮਾਫੀ ਦੀ ਉਡੀਕ ਕਰ ਰਹੇ ਕਿਸਾਨਾਂ ਚ ਬੱਝੀ ਉਮੀਦ ਦੀ ਕਿਰਨ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਕਿਹਾ ਹੈ, ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਿਕ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਲੀਕ ਫ਼ੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ, ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ |Image result for punjab kisan

ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ |

ਉਨ੍ਹਾਂ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਪਾਸੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਮੁੱਦੇ ‘ਤੇ ਕੂੜ ਪ੍ਰਚਾਰ ਕਰ ਰਹੀਆਂ ਹਨ |Image result for punjab kisan

ਪੂਰਾ ਕਰਜ਼ਾ ਮੁਆਫ਼ ਕਰਨ ਲਈ ਸਮਾਂ ਦਿਓ

ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕਰਨ ਨੂੰ ਅਮਲ ‘ਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿਚ ਜੁਟੀ ਹੋਈ ਹੈ ਤਾਂ ਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਲਿਆਂਦਾ ਜਾ ਸਕੇ |

ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਸਥਿਰ ਹੋਣੀ ਸ਼ੁਰੂ ਹੋ ਗਈ ਤਾਂ ਹੌਲੀ-ਹੌਲੀ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਕੀਮ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਦੀ ਸਰਕਾਰ ਮੌਜੂਦਾ ਹਾਲਤਾਂ ਮੁਤਾਬਿਕ ਹੋਰ ਫ਼ੰਡ ਜੁਟਾਉਣ ਦੀ ਸਥਿਤੀ ‘ਚ ਨਹੀਂ ਹੈ, ਜਿਸ ਕਰਕੇ ਪੂਰੇ ਕਰਜ਼ੇ ‘ਤੇ ਲੀਕ ਫੇਰਨ ਬਾਰੇ ਕਿਸਾਨਾਂ ਦੀ ਮੰਗ ਮੰਨੀ ਨਹੀਂ ਜਾ ਸਕਦੀ |Image result for punjab kisan

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …