Breaking News

ਕੈਪਟਨ ਨੇ ਕਿਹਾ, ਕਿਸਾਨੋ ਮੀਟਰਾਂ ਤੋਂ ਨਾ ਡਰੋ

 

ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ ਦੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਅਧੀਨ ਨਾ ਤਾਂ ਕਿਸਾਨਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਇਆ ਜਾਵੇਗਾ ਤੇ ਨਾ ਹੀ ਉਨ੍ਹਾਂ ਨੂੰ ਇਸ ਲਈ ਕਿਸੇ ਤਰ੍ਹਾਂ ਦੀ ਅਦਾਇਗੀ ਕਰਨੀ ਪਵੇਗੀ।Related image

ਮੁੱਖ ਮੰਤਰੀ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਦਰਮਿਆਨ ਕੋਰਾ ਝੂਠ ਫੈਲਾਇਆ ਜਾ ਰਿਹਾ ਹੈ ਜਦਕਿ ਕਿਸੇ ਵੀ ਕਿਸਾਨ ਪਾਸੋਂ ਖੇਤੀ ਲਈ ਬਿਜਲੀ ਖਪਤ ਦੀ ਵਸੂਲੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਸਿੱਧਾ ਲਾਭ ਦੇਣ ਦਾ ਫੈਸਲਾ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਦਾ ਹੱਲ ਕੱਢਣ ਦੇ ਸੰਦਰਭ ’ਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਉਂਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਇਹ ਬਜਟ ਸੈਸ਼ਨ ਮਾਰਚ ਦੇ ਦੂਜੇ ਹਫਤੇ ਹੋਣ ਦੀ ਆਸ ਹੈ।

ਕੈਪਟਨ ਨੇ ਕਿਹਾ ਕਿ ਅਗਾਊਂ ਹੀ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ ਜੋ ਇਸ ਪੈਸੇ ਨਾਲ ਆਪਣੇ ਬਿਜਲੀ ਬਿੱਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਜੋ ਵੀ ਪੈਸਾ ਕਿਸਾਨ ਬਚਾ ਲੈਣਗੇ, ਉਹ ਪੈਸਾ ਉਨ੍ਹਾਂ ਕਿਸਾਨਾਂ ਦੀਆਂ ਜੇਬਾਂ ਵਿੱਚ ਚਲਾ ਜਾਵੇਗਾ।Related image

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੰਤਵ ਕਿਸਾਨਾਂ ਨੂੰ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਉਤਸ਼ਾਹਤ ਕਰਨਾ ਹੈ। (ਤੁਸੀਂ ਪੜ੍ਹ ਰਹੇ ਹੋ ਉੱਨਤ ਖੇਤੀ)ਮੁੱਖ ਮੰਤਰੀ ਨੇ ਸੁਚੇਤ ਕੀਤਾ ਕਿ ਜੇਕਰ ਪਾਣੀ ਦੇ ਸੰਕਟ ਨੂੰ ਪਹਿਲ ਦੇ ਅਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਅੱਗੇ ਜਾ ਕੇ ਬਹੁਤ ਔਖੀ ਹਾਲਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਿੱਧਾ ਲਾਭ ਅਦਾ ਕਰਨ ਦੀ ਸਕੀਮ ਦੋਵਾਂ ਧਿਰਾਂ ਸਰਕਾਰ ਤੇ ਕਿਸਾਨਾਂ ਲਈ ਲਾਭਕਾਰੀ ਹੋਵੇਗੀ।

ਇਸ ਸਕੀਮ ਬਾਰੇ ਹੋਰ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜੇਕਰ ਇੱਕ ਕਿਸਾਨ ਸਾਲਾਨਾ 50 ਹਜ਼ਾਰ ਰੁਪਏ ਦੀ ਖੇਤੀ ਬਿਜਲੀ ਖਪਤ ਕਰ ਲੈਂਦਾ ਹੈ ਤਾਂ ਉਸ ਨੂੰ ਇਸ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਜੇਕਰ ਕਿਸਾਨ ਘੱਟ ਖਪਤ ਰਾਹੀਂ ਬਿਜਲੀ ਬਿੱਲ ਦੀ ਬੱਚਤ ਕਰ ਲੈਂਦਾ ਹੈ ਤਾਂ ਵੀ ਬਾਕੀ ਬਚਦਾ ਪੈਸਾ ਕਿਸਾਨ ਦੀ ਜੇਬ ਵਿੱਚ ਜਾਵੇਗਾ।Related image

ਮੁੱਖ ਮੰਤਰੀ ਨੇ ਇਸ ਸਕੀਮ ਨੂੰ ਜਬਰੀ ਲਾਗੂ ਕਰਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਇਹ ਸਕੀਮ ਬਹੁਤ ਸੀਮਤ ਖੇਤਰ ਵਿੱਚ ਲਾਗੂ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਾਨ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਭ ਬਾਰੇ ਕਿਸਾਨਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਆਪਣੇ ਹਿੱਤਾਂ ਲਈ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਵਾਸਤੇ ਸਵੈ-ਇੱਛਕ ਤੌਰ ’ਤੇ ਅੱਗੇ ਆ ਰਹੇ ਹਨ।Related image

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …