ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਚੱਲਦੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ\ਪ੍ਰਾਈਵੇਟ\ਏਡਿਡ ਅਤੇ ਮਾਮਤਾ ਪ੍ਰਾਪਤ ਸਕੂਲਾਂ ਵਿਚ ਅਗਲੇ ਤਿੰਨ ਦਿਨਾਂ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਪੂਰੇ ਪੰਜਾਬ ਵਿਚ ਪਿਛਲੇ 2-3 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਪੰਜਾਬ ਦੇ ਕਈ ਸੂਬਿਆਂ ਵਿਚ ਲਗਾਤਾਰ ਹਾਦਸੇ ਵਾਪਰ ਰਹੇ ਹਨ। ਬਠਿੰਡਾ ਵਿਚ ਵੀ ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਹੀ ਦੱਸੇ ਜਾ ਰਹੇ ਹਨ।