Breaking News

ਪੰਜਾਬ ਸਰਕਾਰ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੀ ਛੁੱਟੀ ਖ਼ਤਮ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਮੁੜ ਤੋਂ ਗਜ਼ਟਡ ਛੁੱਟੀਆਂ ਸ਼ਾਮਲ ਕਰਨ ਦੀ ਮੰਗ ਕੀਤੀ।Image result for sajna divs

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699ਈ: ਵਿਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਸੀ ਅਤੇ ਖ਼ਾਲਸਾ ਪੰਥ ਇਸ ਦਿਹਾੜੇ ਨੂੰ ਆਪਣੇ ਜਨਮ ਦਿਨ ਵਜੋਂ ਮਨਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਬਹੁ-ਗਿਣਤੀ ਵਾਲੇ ਸੂਬੇ ਪੰਜਾਬ ਵਿਚ ਹੀ ਇਸ ਦਿਨ ਦੀ ਪ੍ਰਵਾਨਤ ਛੁੱਟੀ ਬੰਦ ਕਰ ਦੇਣੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ, ਜਦਕਿ ਇਸ ਦਿਹਾੜੇ ਨੂੰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਵਿਸ਼ਾਲ ਪੱਧਰ ’ਤੇ ਮਨਾਉਣ ਦੀ ਆਰੰਭਤਾ ਕੀਤੀ ਗਈ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੈਨੇਡਾ ਸਰਕਾਰ ਦਾ ਹਵਾਲਾ ਦਿੱਤਾ, ਜਿਥੇ ਸੰਸਦ ਵਿਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਮਨਾਉਣ ਦੀ ਪਹਿਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਾਰੀ ਕੀਤੀ ਛੁੱਟੀਆਂ ਦੀ ਸੂਚੀ ਵਿਚ ਤੁਰੰਤ ਸੋਧ ਕਰੇ ਅਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਦੀ ਰੱਖਿਆ ਲਈ ਹੋਈ ਹੈ।

ਉਨ੍ਹਾਂ ਆਪਣਾ ਸੀਸ ਵਾਰ ਕੇ ਸਮੇਂ ਦੀ ਹਕੂਮਤ ਵੱਲੋਂ ਜ਼ਬਰੀ ਤੌਰ ’ਤੇ ਕਰਵਾਈ ਜਾ ਰਹੀ ਧਰਮ ਤਬਦੀਲੀ ਨੂੰ ਰੋਕਿਆ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਦੀ ਰਾਖਵੀਂ ਛੁੱਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਰਾਖਵੀਂ ਛੁੱਟੀ ਦੀ ਥਾਂ ਗਜਟਡ ਛੁੱਟੀ ਕਰਨ ਦੀ ਮੰਗ ਵੀ ਕੀਤੀ ਹੈ।Image result for sajna divs

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …