Breaking News

ਮੋਟਰਾਂ ਤੇ ਮੀਟਰ ਲਗਾਉਣ ਦਾ ਵਿਰੋਧ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਚੁੱਕਿਆ ਇਹ ਕਦਮ

 

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਦੀ ਬੈਠਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ ਦੀ ਪ੍ਰਧਾਨਗੀ ਹੇਠ ਹੋਈ |

ਮੀਟਿੰਗ ਦੇ ਫ਼ੈਸਲੇ ਨੂੰ ਜਾਰੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਦੱ ਸਿਆ ਕਿ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਖੇਤੀ ਮੋਟਰਾਂ ‘ਤੇ ਬਿਜਲੀ ਮੀਟਰ ਲਾਉਣ ਅਤੇ ਕਿਸਾਨੀ ਦਾ ਹਰ ਤਰ੍ਹਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਦਾ ਐਲਾਨ 7 ਫਰਵਰੀ ਤੱਕ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਮਾਰਚ ਮਹੀਨੇ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਸਮੇਂ ਵਿਧਾਨ ਸਭਾ ਵੱਲ ਮਾਰਚ ਕਰਨਗੀਆਂ |

ਉਨ੍ਹਾਂ ਦੱਸਿਆ ਕਿ ਕੈਪਟਨ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਦਾ ਐਲਾਨ ਕਰਕੇ ਵੋਟਾਂ ਹਾਸਲ ਕੀਤੀਆਂ ਸਨ | (ਤੁਸੀਂ ਪੜ੍ਹ ਰਹੇ ਹੋ ਉੱਨਤ)ਨੌਜਵਾਨਾਂ ਨੂੰ ਘਰ ਪ੍ਰਤੀ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ | ਕਿਸਾਨਾਂ ਦੀਆਂ ਕੁਰਕੀਆਂ ਨਿਲਾਮੀਆਂ ਬੰਦ ਕਰਨ ਦਾ ਵਾਅਦਾ ਕੀਤਾ ਸੀ | ਹੁਣ ਕੈਪਟਨ ਸਰਕਾਰ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਦੇ ਫ਼ੈਸਲੇ ਤੋਂ ਮੁਕਰ ਚੁੱਕੀ ਹੈ |Related image

ਇਸ ਮੌਕੇ ਹਰਜਿੰਦਰ ਸਿੰਘ ਟਾਂਡਾ, ਸੁਖਦੇਵ ਸਿੰਘ ਕੋਕਰੀ ਕਲਾਂ, ਬੂਟਾ ਸਿੰਘ ਬੁੁਰਜ ਗਿੱਲ, ਨਿਰਭੈ ਸਿੰਘ ਢੁੱਡੀ ਕੇ, ਬਲਦੇਵ ਸਿੰਘ ਜੀਰਾ, ਗੁਰਮੀਤ ਸਿੰਘ ਮਹਿਮਾ ਹਾਜ਼ਰ ਸਨ |Image result for punjab kisan

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …