Breaking News

ਲਓ 15 ਏਕੜ ਤੱਕ ਦੇ ਕਿਸਾਨਾਂ ਦੇ ਵੀ ਕਰਜ਼ੇ ਮੁਆਫ !!!

;

ਪੰਜਾਬ ਸਰਕਾਰ ਵੱਲੋਂ ਢਾਈ ਨਹੀਂ ਬਲਕਿ ਪਦਰਾਂ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਹੋਣ ਲੱਗੇ ਹਨ। ਜੀ ਹਾਂ ਬਰਨਾਲਾ ਦੇ ਪਿੰਡ ਦੀਪਗੜ੍ਹ ਵਿੱਚ ਸਰਕਾਰੀ ਨਿਰਦੇਸ਼ ਦੇ ਉਲਟ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਅਜਿਹੇ ਕਿਸਾਨ ਵੀ ਸ਼ਾਮਲ ਹੋਏ ਹਨ ਜਿਨ੍ਹਾਂ ਕੋਲ 8-10 ਅਤੇ 15 ਏਕੜ ਤੱਕ ਜ਼ਮੀਨ ਹੈ।

ਇਸਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਸ ਜਾਹਰ ਕੀਤਾ ਹੈ।ਕਿਸਾਨ ਹਰਬੰਸ ਸਿੰਘ ਅਤੇ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਸਰਕਾਰੀ ਮੁਲਾਜ਼ਮਾ ਦੀ ਮਿਲੀਭੁਗਤ ਨਾਲ ਅਜਿਹਾ ਕੰਮ ਹੋ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਸੂਚੀ ਉੱਤੇ ਇਤਰਾਜ ਚੁੱਕਣ ਲਈ ਵੱਖਰੇ ਤੌਰ ਉੱਤੇ ਨੋਟਿਸ ਵੀ ਨਹੀਂ ਲਗਾਇਆ ਗਿਆ।

ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਸੂਚੀ ਨੂੰ ਮੁੜ ਤੋਂ ਬਣਾਇਆ ਜਾਵੇ ਤੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਨਾਮ ਸ਼ਾਮਲ ਕੀਤਾ ਜਾਵੇ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ ਤੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਦੱਸ ਦੀਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਢਾਈ ਏਕੜ ਤੱਕ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਸਣੇ ਕਈ ਅਹਿਮ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਨਾਲ ਕਰੀਬ 18.5 ਲੱਖ ਕੁੱਲ ਕਿਸਾਨਾਂ ਵਿੱਚੋਂ 10.25 ਲੱਖ ਨੂੰ ਫ਼ਾਇਦਾ ਹੋਵੇਗਾ।

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …