Breaking News

ਅਖੀਰ ਕਿਸਾਨ ਹੀ ਕਿਓਂ ਬਣ ਰਿਹਾ ਹੈ ਕਿਸਾਨ ਦਾ ਵੈਰੀ

 

 

ਕਹਿੰਦੇ ਹੁੰਦੇ ਨੇ ਜੱਟ ਹੀ ਜੱਟ ਦਾ ਸਭ ਤੋਂ ਵੱਡਾ ਵੈਰੀ ਹੈ ਇਹ ਗੱਲ ਹੁਣ ਦੇਖਣ ਨੂੰ ਮਿਲ ਰਹੀ ਹੈ । ਵੱਡੇ ਤੇ ਸਰਦੇ ਪੂਜਦੇ ਕਿਸਾਨ ਆਪਣੀ ਪਹੁੰਚ ਦਾ ਫਾਇਦਾ ਉਠਾ ਕੇ ਛੋਟੇ ਤੇ ਲੋੜਵੰਦ ਕਿਸਾਨਾਂ ਦਾ ਹੱਕ ਖੋਹ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਦੇ ਪਿੰਡ ਰਾਮੇਆਣਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਕੈਪਟਨ ਸਰਕਾਰ ਵੱਲੋਂ ਕਰਜ਼ ਮੁਆਫ਼ੀ ਸਕੀਮ ਤਹਿਤ ਢਾਈ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਨਾਂ ਵੀ ਮੁਆਫੀ ਵਾਲੀ ਸੂਚੀ ਵਿੱਚ ਪਾ ਦਿੱਤੇ ਗਏ।

ਕਿਸਾਨਾਂ ਦਾ ਰੋਹ ਉਸ ਸਮੇਂ ਹੋਰ ਵੀ ਭੜਕ ਗਿਆ ਜਦੋਂ ਸਹਿਕਾਰੀ ਸਭਾ ਦੇ ਸਕੱਤਰ ਤੇ ਉਸ ਦੇ ਭਤੀਜਿਆਂ ਦਾ ਨਾਂ ਵੀ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦਾ ਪਤਾ ਲੱਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਸਕੱਤਰ ਤਕਰੀਬਨ 10 ਏਕੜ ਜ਼ਮੀਨ ਦਾ ਮਾਲਕ ਹੈ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਸਭਾ ਦਾ ਸਕੱਤਰ ਤੇ ਅਮਲਾ ਦਫ਼ਤਰ ਨੂੰ ਜਿੰਦਰਾ ਮਾਰ ਕੇ ਖਿਸਕ ਗਏ।Image result for punjab kisan

ਕਿਸਾਨਾਂ ਦਾ ਕਹਿਣਾ ਸੀ ਕਿ ਰਾਮੇਆਣਾ ਦੇ ਕੁੱਲ 96 ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਸਹਿਕਾਰੀ ਸਭਾ ਨੇ ਸੂਚੀ ਤਿਆਰ ਕੀਤੀ ਹੈ। ਉਨ੍ਹਾਂ ਇਲਜ਼ਾਮ ਲਾਏ ਕਿ ਇਸ ਸੂਚੀ ਵਿੱਚ ਉਨ੍ਹਾਂ ਕਿਸਾਨਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਗਏ ਜਿਨ੍ਹਾਂ ਦੀ ਜ਼ਮੀਨ ਢਾਈ ਏਕੜ ਤੋਂ ਘੱਟ ਹੈ ਤੇ ਉਨ੍ਹਾਂ ਸਭਾ ਰਾਹੀਂ ਫ਼ਸਲੀ ਕਰਜ਼ੇ ਲਏ ਹੋਏ ਹਨ। ਕਿਸਾਨਾਂ ਨੇ ਇਹ ਵੀ ਇਲਜ਼ਾਮ ਲਾਏ ਕਿ ਪਟਵਾਰੀ ਤੇ ਸਭਾ ਦੀ ਮਿਲੀਭੁਗਤ ਕਾਰਨ ਤਕੜੇ ਕਿਸਾਨਾਂ ਦੇ ਨਾਂ ਵੀ ਕਰਜ਼ ਮੁਆਫੀ ਵਾਲੀ ਸੂਚੀ ਵਿੱਚ ਪਾਏ ਹਨ। ਉਨ੍ਹਾਂ ਇਨ੍ਹਾਂ ਅਧਿਕਾਰੀਆਂ ਦੀ ਬਰਖ਼ਾਸਤਗੀ ਦੀ ਮੰਗ ਕੀਤੀ।

ਇਸ ਬਾਬਤ ਜਦੋਂ ਜੈਤੋ ਦੇ ਨਾਇਬ ਤਹਿਸੀਲਦਾਰ ਹੀਰਾਵੰਤੀ ਨੇ ਦੱਸਿਆ ਕਿ ਹਾਲੇ ਆਰਜ਼ੀ ਸੂਚੀ ਤਿਆਰ ਕੀਤੀ ਗਈ ਹੈ ਤੇ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਵੀ ਵਿਚਾਰਿਆ ਜਾਵੇਗਾ। ਢਾਈ ਏਕੜ ਤੋਂ ਜ਼ਿਆਦਾ ਜ਼ਮੀਨ ਦੇ ਮਾਲਕਾਂ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਸਬੰਧਤ ਤਹਿਸੀਲਦਾਰ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਉਸ ਮੁਤਾਬਕ ਉਕਤ ਕਿਸਾਨ ਦੀ ਜ਼ਮੀਨ ਦੋ ਵੱਖ-ਵੱਖ ਖਾਤਿਆਂ ਵਿੱਚ ਦਰਜ ਕੀਤੀ ਹੋਈ ਹੈ। ਹੀਰਾਵੰਤੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।Image result for punjab kisan

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …