Breaking News

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਅਧਿਆਪਕਾਂ ਨੂੰ ਕੀਤਾ ਅੱਗੇ

ਚੰਡੀਗੜ੍ਹ: ਪੰਜਾਬ ਦੇ ਪ੍ਰਦਰਸ਼ਨ ਕੰਟਰੋਲ ਬੋਰਡ ਨੇ ਇੱਕ ਨੋਟਿਸ ਜਾਰੀ ਕਰ ਕੇ ਸਰਕਾਰੀ ਤੇ ਪ੍ਰਾਈਵੇਟ ਅਧਿਆਪਕਾਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਆਪਕ ਨਾ ਤਾਂ ਖ਼ੁਦ ਪਰਾਲੀ ਨੂੰ ਅੱਗ ਲਾਵੇਗਾ ਤੇ ਨਾਂ ਹੀ ਕਿਸੇ ਨੂੰ ਲਾਉਣ ਦੇਵੇਗਾ। Image result for punjab teacherਅਧਿਆਪਕ ਇਸ ਗੱਲ ਦਾ ਖ਼ਾਸ ਧਿਆਨ ਰੱਖਣਗੇ ਜੇਕਰ ਕੋਈ ਅਜਿਹੇ ਕਾਰਵਾਈ ਕਰਦਾ ਹੈ ਤਾਂ ਮਾਮਲਾ ਸਬੰਧ ਅਧਿਕਾਰੀ ਕੋਲ ਲੈ ਕੇ ਜਾਣਾ ਹੋਵੇਗਾ।

Image result for ਗ੍ਰੀਨ ਟ੍ਰਿਬਿਊਨਲਨੋਟਿਸ ਵਿੱਚ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ‘ਤੇ ਪਾਬੰਦੀ ਲਾਈ ਹੈ। ਇਹ ਨੋਟਿਸ ਪੰਜਾਬ ਸਰਕਾਰ ਦੇ ਅਮਲਾ ਵਿਭਾਗ ਨੂੰ ਵੀ ਜਾਰੀ ਕੀਤਾ ਹੈ।

Image result for punjab teacher noticeਅਧਿਆਪਕ ਜੱਥੇਬੰਦੀਆਂ ਇਸ ਦੇ ਵਿਰੋਧ ਵਿੱਚ ਆ ਖੜ੍ਹੀਆਂ ਹਨ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤੋਂ ਸੂਬਾ ਸਕੱਤਰ ਦਵਿੰਦਰ ਪੂਨੀਆ ਕਿ ਉਹ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੀ ਜਥੇਬੰਦੀ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਬਾਈਕਾਟ ਕਰਨ ਐਲਾਨ ਕੀਤਾ ਹੈ।

Image result for ਗ੍ਰੀਨ ਟ੍ਰਿਬਿਊਨਲਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਦੇ ਨਿਪਟਾਰੇ ਦਾ ਸਹੀ ਹੱਲ ਤੇ ਬਦਲ ਤਾਂ ਦੇ ਨਹੀਂ ਰਹੀ, ਸਰਕਾਰ ਦਾ ਅਧਿਆਪਕਾਂ ਨੂੰ ਇਸ ਕੰਮ ਵਿੱਚ ਲਾਉਣਾ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਬਿਨਾਂ ਮੁਆਵਜ਼ੇ ਤੇ ਪਰਾਲੀ ਦੇ ਠੋਸ ਬਦਲ ਸਰਕਾਰ ਦਾ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣਾ ਅੰਨਦਾਤਾ ਲਈ ਧੱਕਾ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਆਪਕ ਸਰਕਾਰ ਦੀ ਇਸ ਫ਼ੈਸਲੇ ਨੂੰ ਲਾਗੂ ਨਹੀਂ ਕਰਨਗੇ।

Image result for ਗ੍ਰੀਨ ਟ੍ਰਿਬਿਊਨਲਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਤੇ ਸਿੱਖਿਆ ਮਹਿਕਮੇ ਨੇ ਅਧਿਆਪਕਾਂ ਨੂੰ ਖਿਡਾਉਣਾ ਹੀ ਸਮਝ ਰੱਖਿਆ ਹੈ, ਜਿੱਥੇ ਮਨ ਕਰਦਾ ਲਗਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਅਜਿਹੇ ਅਨੇਕਾਂ ਕੰਮਾਂ ਵਿੱਚ ਲਾਕੇ ਗ਼ਰੀਬ ਬੱਚਿਆਂ ਦੀ ਸਿੱਖਿਆ ਨਾਲ ਇੱਕ ਕਿਸਮ ਦਾ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।

Image result for ਗ੍ਰੀਨ ਟ੍ਰਿਬਿਊਨਲਅਧਿਆਪਕ ਆਗੂ ਨੇ ਸੁਆਲ ਚੁੱਕੇ ਹਨ ਕਿ ਦਿਵਾਲ਼ੀ ਤੇ ਦਸਹਿਰੇ ਉੱਤੇ ਅੰਤਾਂ ਦਾ ਪ੍ਰਦੂਸ਼ਣ ਹੁੰਦਾ ਹੈ। ਜਿਸ ਨਾਲ ਆਰਥਿਕ ਤੇ ਵਾਤਾਵਰਨ ਨੂੰ ਵੱਡਾ ਨੁਕਸਾਨ ਹੁੰਦਾ ਹੈ ਸਰਕਾਰ ਉਸ ਤੇ ਕਿਉਂ ਨਹੀਂ ਪਾਬੰਦੀ ਲਾਉਂਦੀ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …