Breaking News

ਕਿਸਾਨਾਂ ਵੱਲੋਂ ਕੈਪਟਨ ਸਰਕਾਰ ਨੂੰ ਅਲਟੀਮੇਟਮ,ਜੇਕਰ ਸਰਕਾਰ ਨੇ ਝੋਨੇ ਉਪਰ 200 ਰੁ ਬੋਨਸ ਨਾ ਦਿੱਤਾ ਤਾਂ ਹੋਵੇਗਾ ਇਹ ਕੰਮ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਪਰਾਲੀ ਨੇ ਦਾ 200 ਰੁਪਏ ਏਕੜ ਮੁਆਵਜ਼ਾ ਨਾ ਦਿੱਤਾ ਤਾਂ ਉਹ ਪਰਾਲੀ ਨੂੰ ਅੱਗ ਲਾਉਣਗੇ, ਕਿਉਂਕਿ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਉਨ੍ਹਾਂ ਨੂੰ ਪ੍ਰਤੀ ਏਕੜ ਦਾ 6-7 ਹਜ਼ਾਰ ਰੁਪਏ ਵਾਧੂ ਖਰਚਾ ਪੈਂਦਾ ਹੈ।Image result for ਭਾਰਤੀ ਕਿਸਾਨ ਯੂਨੀਅਨ ਏਕਤਾ

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਫ਼ਸਲ ਦਾ ਭਾਅ ਪੂਰਾ ਨਾ ਮਿਲਣ ਕਾਰਨ ਕਿਸਾਨ ਕਰਜ਼ਾਈ ਹੋ ਰਹੇ ਹਨ, ਉਤੋਂ ਉਹ ਵਾਧੂ ਦਾ ਖਰਚਾ ਨਹੀਂ ਝੱਲ ਸਕਦੇ। ਅੱਜ ਦੇ ਇਸ ਧਰਨੇ ਵਿੱਚ ਕਿਸਾਨਾਂ ਨੇ ਪਰਾਲੀ ਦੇ ਢੇਰ ਨੂੰ ਅੱਗ ਲਾ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ। ਧਰਨੇ ਦੇ ਆਖਰੀ ਦਿਨ ਕਿਸਾਨ ਆਪਣੇ ਪਰਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪੰਹੁਚੇ। ਕਿਸਾਨਾਂ ਨੇ ਧਰਨਾ ਸਮਾਪਤੀ ਸਮੇਂ ਭਵਾਨੀਗੜ੍ਹ ਸੰਗਰੂਰ ਸੜਕ ਉੱਤੇ ਵੱਡਾ ਮੁਜ਼ਾਹਰਾ ਕੀਤਾ।

ਪੰਜਵੇਂ ਤੇ ਆਖ਼ਰੀ ਦਿਨ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾ ਕੇ ਸੰਘਰਸ਼ ਦੇ ਮੈਦਾਨ ਨੂੰ ਹੋਰ ਭਖਾਉਂਦਿਆਂ ਛੇਤੀ ਹੀ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ। ਜਥੇਬੰਦੀਆਂ ਨੇ ਸੰਕੇਤਕ ਤੌਰ ‘ਤੇ ਪਰਾਲੀ ਦੇ ਢੇਰ ਨੂੰ ਅੱਗ ਲਾਈ ਹੈ।Image result for ਭਾਰਤੀ ਕਿਸਾਨ ਯੂਨੀਅਨ ਏਕਤਾ
ਜਗਮੋਹਨ ਸਿੰਘ ਨੇ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 7 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਨਾ ਕੀਤਾ ਤਾਂ ਕਿਸਾਨ ਆਰ-ਪਾਰ ਦੀ ਲੜਾਈ ਲੜਨਗੇ। ਜਥੇਬੰਦੀਆਂ 27 ਅਕਤੂਬਰ ਨੂੰ ਮੀਟਿੰਗ ਕਰਕੇ ਅਗਲੇ ਸੰਗਰਸ਼ ਦੀ ਰਣਨੀਤੀ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਚੋਣ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ, ਕਰਜ਼ਾ ਦੇਣ ਸਮੇਂ ਬੈਂਕਾਂ, ਆੜ੍ਹਤੀਆਂ ਤੇ ਸੂਦਖੋਰਾਂ ਵੱਲੋਂ ਗੈਰ ਕਾਨੂੰਨੀ ਤੌਰ ‘ਤੇ ਲਏ ਦਸਖ਼ਤਾਂ ਵਾਲੇ ਹੋਏ ਖਾਲੀ ਚੈੱਕ ਤੇ ਖਾਲੀ ਪ੍ਰਨੋਟ ਵਾਪਸ ਕਰਵਾਵੇ ਤੇ ਅੱਗੇ ਤੋਂ ਇਹ ਸਿਲਸਲਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਚਿੰਤਤ ਹੈ।Image result for ਭਾਰਤੀ ਕਿਸਾਨ ਯੂਨੀਅਨ ਏਕਤਾ

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …