Breaking News

ਕੀ ਹੈ ਮੁੱਖ ਮੰਤਰੀ ਮਿਲਾਓ, ਇਨਾਮ ਪਾਓ ਯੋਜਨਾ..?

 

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ “ਮੁੱਖ ਮੰਤਰੀ ਮਿਲਾਓ, ਇਨਾਮ ਪਾਓ” ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। 17 ਫਰਵਰੀ ਨੂੰ ਪੰਜਾਬ ਦੇ ਜਲੰਧਰ, ਅਮ੍ਰਿੰਤਸਰ ਸਾਹਿਬ, ਮੋਹਾਲੀ ਤੇ ਬਠਿੰਡਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਜਨਤਾ ਵਿਚ ਜਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਮ ਕਾਂਗਰਸ ਲੀਡਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਜਿਸ ਦੇ ਇਵਜ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ।

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਮਿਲ ਕੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਰਹੇ ਹਨ। ਹੁਣ ਸਰਕਾਰ ਬਨਣ ਦੇ 11 ਮਹੀਨਿਆਂ ਬਾਅਦ ਵੀ ਮੁੱਖ ਮੰਤਰੀ ਨੇ ਇੱਕ ਵਾਰ ਵੀ ਮੁਲਾਜ਼ਮਾਂ ਨੂੰ ਦਰਸ਼ਨ ਤੱਕ ਵੀ ਨਹੀਂ ਦਿੱਤੇ।

ਉਨ੍ਹਾਂ ਕਿਹਾ ਕਿ ਇਸੇ ਲਈ ਮਜਬੂਰ ਹੋ ਕੇ ਮੁਲਾਜ਼ਮਾਂ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਕਰਨ ਦੀ ਯੋਜਨਾ ਬਣਾਈ ਗਈ ਹੈ ਤੇ ਜੇਕਰ ਫਿਰ ਵੀ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਜਲਦੀ ਹੀ ਮੀਟਿੰਗ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।ਆਗੂਆ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਭੁੱਲਣ ਨਹੀਂ ਦੇਣਗੇ ਤੇ ਇਸੇ ਤਰ੍ਹਾਂ ਲਗਾਤਾਰ ਪ੍ਰਦਰਸ਼ਨ ਕਰਦੇ ਰਹਿਣਗੇ।

ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਨੂੰ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਨੂੰ ਕੋਈ ਵਾਧੂ ਪੈਸਾ ਜਾਰੀ ਨਹੀਂ ਕਰਨਾ ਪੈਣਾ ਪਰ ਫਿਰ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਵੋਟਾਂ ਦੌਰਾਨ ਸੁਵਿਧਾ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ ਕਰਨ ਵਾਲੇ ਮੁੱਖ ਮੰਤਰੀ ਤੇ ਵਿਧਾਨ ਸਭਾ ਸਪੀਕਰ ਨੂੰ ਹੁਣ ਸੁਵਿਧਾ ਮੁਲਾਜ਼ਮਾਂ ਦਾ ਸੰਘਰਸ਼ ਨਜ਼ਰ ਨਹੀ ਆ ਰਿਹਾ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …