Breaking News

ਖੇਤੀ ਕਰਜ਼ਾ ਮਾਫੀ ਲਈ ਹਰ ਕਿਸਾਨ ਨੂੰ ਕਰਨਾ ਪਵੇਗਾ ਇਹ ਕੰਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਕਰਜ਼ਾ ਮਾਫ਼ੀ ਸਕੀਮ ਦੇ ਲਾਭਪਾਤਰੀਆਂ ਵਲੋਂ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਇਸ ਸਕੀਮ ਦਾ ਲਾਭ ਸਿਰਫ਼ ਅਸਲ ਹੱਕਦਾਰ ਅਤੇ ਯੋਗ ਕਿਸਾਨਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਜੋ ਆਮਦਨ ਕਰ ਅਦਾ ਕਰਦੇ ਹਨ, ਨੂੰ ਸਕੀਮ ਦੇ ਘੇਰੇ ਤੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਗ਼ਰੀਬ ਤੋਂ ਗ਼ਰੀਬ ਨੂੰ ਵੀ ਇਸ ਸਕੀਮ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਸ ਸਬੰਧੀ ਨੋਟੀਫ਼ੀਕੇਸ਼ਨ ਛੇਤੀ ਜਾਰੀ ਕਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦਸਿਆ ਕਿ ਇਹ ਸਵੈ-ਘੋਸ਼ਣਾ ਪੱਤਰ ਕਿਸਾਨਾਂ ਦੀ ਪੰਜਾਬ ਦੇ ਪਿੰਡਾਂ ਵਿਚ ਅਤੇ ਹੋਰ ਸੂਬਿਆਂ ਵਿਚ ਜ਼ਮੀਨ ਨਾਲ ਸਬੰਧਤ ਹੋਵੇਗਾ।Image result for punjab kisan

ਉਨ੍ਹਾਂ ਕਿਹਾ ਕਿ ਸਿਰਫ਼ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਵਲੋਂ ਦਿਤੇ ਵੇਰਵਿਆਂ ‘ਤੇ ਹੀ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਨ੍ਹਾਂ ਦੀ ਨਿਯੁਕਤੀ ਅਕਾਲੀਆਂ ਦੇ ਰਾਜ ਵਿਚ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਰਜ਼ਾ ਮਾਫ਼ੀ ਸਕੀਮ ਵਿਚ ਸਵੈ-ਘੋਸ਼ਣਾ ਪੱਤਰ ਅਤੇ ਬੇਤਰਤੀਬੇ ਢੰਗ ਨਾਲ ਪੜਤਾਲ ਕੀਤੇ ਜਾਣ ਨੂੰ ਅਮਲ ਵਿਚ ਲਿਆਉਣ ਦਾ ਉਦੇਸ਼ ਸਕੀਮ ‘ਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਕਾਲੀਆਂ ਵਲੋਂ ਕਰਜ਼ਾ ਮਾਫ਼ੀ ਸਕੀਮ ਬਾਰੇ ਕੂੜ ਪ੍ਰਚਾਰ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਨੂੰ ਵੀ ਠੱਲ੍ਹ ਪਵੇਗੀ।

ਕਰਜ਼ਾ ਮਾਫ਼ੀ ਸਕੀਮ ਨੂੰ ਅਮਲ ਵਿਚ ਲਿਆਉਣ ਸਬੰਧੀ ਚੁਣੇ ਹੋਏ ਨੁਮਾਇੰਦਿਆਂ ਵਲੋਂ ਉਠਾਏ ਮਸਲਿਆਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਵਿਧਾਇਕਾਂ ਵਲੋਂ ਜ਼ਾਹਰ ਕੀਤੇ ਖਦਸ਼ਿਆਂ ਦਾ ਨਿਬੇੜਾ ਕਰਨ ਵਿਚ ਵੀ ਮਦਦ ਮਿਲੇਗੀ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਵਿਧਾਇਕਾਂ ਨੂੰ ਇਸ ਸਕੀਮ ਨੂੰ ਪੜਾਅਵਾਰ ਅਮਲ ਵਿਚ ਲਿਆਉਣ ਦੀ ਸਮੁੱਚੀ ਪ੍ਰਕ੍ਰਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਵਿਧਾਨ ਸਭਾ ਵਲੋਂ ਇਸ ਸਬੰਧ ਵਿਚ ਕਾਇਮ ਕੀਤੀ ਕਮੇਟੀ ਦੀ ਰੀਪੋਰਟ ਆਉਣ ‘ਤੇ ਲਾਗੂ ਕੀਤਾ ਜਾਵੇਗਾ।Image result for punjab kisan

ਮੀਟਿੰਗ ਦੌਰਾਨ ਵਿਧਾਇਕਾਂ ਨੇ ਦਸਿਆ ਕਿ ਕਈ ਵੱਡੇ ਕਿਸਾਨਾਂ ਨੇ ਸਹਿਕਾਰੀ ਕਰਜ਼ਿਆਂ ਦਾ ਲਾਭ ਲੈਣ ਲਈ ਅਪਣੀਆਂ ਵੱਡੇ ਰਕਬੇ ਵਾਲੀਆਂ ਜ਼ਮੀਨਾਂ ਨੂੰ ਛੋਟੇ ਹਿੱਸਿਆਂ ਵਿਚ ਅਪਣੇ ਪੁੱਤਰ ਜਾਂ ਪੁੱਤਰਾਂ ਦੇ ਨਾਮ ਤਬਦੀਲ ਕਰ ਦਿਤਾ ਜਿਸ ਦੇ ਨਤੀਜੇ ਵਜੋਂ ਵੱਧ ਜ਼ਮੀਨ ਦੇ ਮਾਲਕ ਹੋਣ ਦੇ ਬਾਵਜੂਦ ਉਨ੍ਹਾਂ ਦਾ ਕਰਜ਼ਾ ਮਾਫ਼ ਹੋ ਗਿਆ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਭਰੋਸਾ ਦਿਤਾ ਕਿ ਕਰਜ਼ਾ ਮਾਫ਼ੀ ਸਕੀਮ ਦੀ ਦੁਰਵਰਤੋਂ ਨੂੰ ਰੋਕਣ ਲਈ ਉਨ੍ਹਾਂ ਦੀ ਸਰਕਾਰ ਹਰ ਸੰਭਵ ਕਦਮ ਚੁਕੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਸ ਸਕੀਮ ਦੇ ਲਾਭ ਤੋਂ ਅਯੋਗ ਕਿਸਾਨਾਂ ਨੂੰ ਬਾਹਰ ਰਖਿਆ ਜਾਵੇ।Related image

 

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …