Breaking News

ਜਾਪਾਨੀ ਪੁਦੀਨਾ (ਮੈਂਥਾ) ਤਕਨੀਕੀ ਢੰਗ ਨਾਲ ਉਗਾਓ ਤੇ ਝਾੜ ਨੂੰ ਵਧਾਓ

ਮੈਂਥੇ ਦੀ ਫ਼ਸਲ ਨੂੰ ਹੋਰ ਫ਼ਸਲਾਂ ਵਿਚ ਬੀਜ ਕੇ ਆਮਦਨ ਵਿਚ ਚੋਖਾ ਵਾਧਾ ਕੀਤਾ ਜਾ ਸਕਦਾ ਹੈ। ਕਮਾਦ ਦੀਆਂ ਦੋ ਕਤਾਰਾਂ ਵਿਚਕਾਰ ਮੈਂਥੇ ਦੀ ਇਕ ਕਤਾਰ ਬੀਜਣੀ ਚਾਹੀਦੀ ਹੈ। ਮੈਂਥਾ ਅਤੇ ਕਮਾਦ ਫਰਵਰੀ ਦੇ ਪਹਿਲੇ ਪੰਦਰਵਾੜੇ ਵਿਚ ਇਕੋ ਸਮੇਂ ਬੀਜੇ ਜਾ ਸਕਦੇ ਹਨ। ਇਸ ਲਈ ਮੈਂਥੇ ਦੀਆਂ ਇਕ ਕੁਇੰਟਲ ਜੜ੍ਹਾਂ ਪ੍ਰਤੀ ਏਕੜ ਵਰਤੋ। ਕਮਾਦ ਦੀ ਫ਼ਸਲ ਨੂੰ ਸਿਫਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 18 ਕਿਲੋ ਨਾਈਟ੍ਰੋਜਨ (39 ਕਿਲੋ ਯੂਰੀਆ), 10 ਕਿਲੋ ਫਾਸਫੋਰਸ (62 ਕਿਲੋ ਸੁਪਰ ਫਾਸਫੇਟ) ਪ੍ਰਤੀ ਏਕੜ ਪਾਉ। ਅੱਧੀ ਨਾਈਟ੍ਰਜਨ ਅਤੇ ਪੂਰੀ ਫਾਸਫੋਰਸ ਖਾਦ ਬਿਜਾਈ ਵੇਲੇ ਅਤੇ ਬਾਕੀ ਦੀ ਅੱਧੀ ਨਾਈਟ੍ਰਜਨ ਬਿਜਾਈ ਤੋਂ 40 ਦਿਨਾਂ ਪਿੱਛੋਂ ਪਾਉ। ਮੈਂਥੇ ਦਾ ਸਿਰਫ ਇਕ ਹੀ ਲੌਅ ਲਵੋ।Image result for peppermint farming

ਮੈਂਥੇ ਅਤੇ ਸੂਰਜਮੁਖੀ ਦੀ ਰਲਵੀਂ ਫ਼ਸਲ ਨੂੰ ਬੜੀ ਕਾਮਯਾਬੀ ਨਾਲ ਉਗਾਇਆ ਜਾ ਸਕਦਾ ਹੈ। ਅਜਿਹਾ ਕਰਨ ਲਈ ਸੂਰਜਮੁਖੀ ਨੂੰ 120 ਸੈਂ. ਮੀ. ] 15 ਸੈਂ ਮੀ. ਦੇ ਫ਼ਾਸਲੇ ‘ਤੇ ਉੱਤਰ ਦੱਖਣ ਦਿਸ਼ਾ ਵਿਚ ਬੀਜਣਾ ਚਾਹੀਦਾ ਹੈ। ਇਸ ਦੀਆਂ ਦੋ ਲਾਈਨਾਂ ਵਿਚਕਾਰ ਮੈਂਥੇ ਦੀਆਂ ਦੋ ਲਾਈਨਾਂ ਅਖੀਰ ਜਨਵਰੀ ਵਿਚ ਬੀਜੋ। ਇਸ ਰਲਵੀਂ ਫ਼ਸਲ ਲਈ ਮੈਂਥੇ ਦੀਆਂ 150 ਕਿਲੋ ਪ੍ਰਤੀ ਏਕੜ ਜੜ੍ਹਾਂ ਵਰਤੋ। ਸੂਰਜਮੁਖੀ ਨੂੰ ਸਿਫਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 23 ਕਿਲੋ ਨਾਈਟ੍ਰਜਨ (50 ਕਿਲੋ ਯੂਰੀਆ) ਅਤੇ 12 ਕਿਲੋ ਫਾਸਫੋਰਸ (75 ਕਿਲੋ ਸੁਪਰਫਾਸਫੇਟ) ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਪੂਰੀ ਫਾਸਫੋਰਸ ਅਤੇ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਵੇਲੇ ਅਤੇ ਬਾਕੀ ਦੀ ਅੱਧੀ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਪਿੱਛੋਂ ਪਾਓ। ਮੈਂਥੇ ਵਿਚ ਪਿਆਜ਼ ਨੂੰ ਵੀ ਰਲਵੀਂ ਫ਼ਸਲ ਵਜੋਂ ਉਗਾਇਆ ਜਾ ਸਕਦਾ ਹੈ।Image result for peppermint farming

ਮੈਂਥਾ ਅਤੇ ਪਿਆਜ਼ ਅੱਧ ਜਨਵਰੀ ਤੋਂ ਅਖੀਰ ਜਨਵਰੀ ਤੱਕ ਇਕੋ ਸਮੇਂ ਹੀ ਬੀਜੋ। ਅਜਿਹਾ ਕਰਨ ਲਈ 45 ਸੈਂਟੀਮੀਟਰ ਕਤਾਰ ਤੋਂ ਕਤਾਰ ਦੇ ਫਾਸਲੇ ‘ਤੇ ਬੀਜੀ ਮੈਂਥੇ ਦੀ ਫ਼ਸਲ ਵਿਚ ਇਕ ਲਾਈਨ ਪਿਆਜ਼ ਦੀ ਬੀਜੋ ਅਤੇ ਪਿਆਜ਼ਾਂ ਵਿਚ ਬੂਟੇ ਤੋਂ ਬੂਟੇ ਦਾ ਫਾਸਲਾ 7.5 ਸੈ. ਮੀ. ਰੱਖੋ। ਮੈਂਥੇ ਦੀ ਫ਼ਸਲ ਨੂੰ ਸਿਫਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 13 ਕਿਲੋ ਨਾਈਟ੍ਰੋਜਨ (29 ਕਿਲੋ ਯੂਰੀਆ), 7 ਕਿਲੋ ਫਾਸਫੋਰਸ (44 ਕਿਲੋ ਸੁਪਰਫਾਸਫੇਟ) ਅਤੇ 7 ਕਿਲੋ ਪੋਟਾਸ਼ (12 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਉ। ਪੂਰੀ ਫਾਸਫੋਰਸ ਅਤੇ ਪੋਟਾਸ਼ ਅਤੇ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਵੇਲੇ ਪਾਓ ਅਤੇ ਅੱਧੀ ਨਾਈਟ੍ਰੋਜਨ ਖਾਦ ਤਕਰੀਬਨ ਬਿਜਾਈ ਤੋਂ 40 ਦਿਨਾਂ ਬਾਅਦ ਪਾਉ।Image result for peppermint farming

ਖਾਦਾਂ ਦੀ ਸਹੀ ਮਾਤਰਾ ਸਹੀ ਸਮੇਂ ‘ਤੇ ਪਾਉ : ਮੈਂਥਾ ਦੇਸੀ ਖਾਦਾਂ ਨੂੰ ਬਹੁਤ ਮੰਨਦਾ ਹੈ। ਚੰਗੀ ਗਲੀ ਸੜੀ ਰੂੜੀ 10-15 ਟਨ ਦੇ ਹਿਸਾਬ ਇਕ ਏਕੜ ਵਿਚ ਪਾਉਣੀ ਚਾਹੀਦੀ ਹੈ। ਇਸ ਫ਼ਸਲ ਨੂੰ ਦਰਮਿਆਨੀਆਂ ਜ਼ਮੀਨਾਂ ਵਿਚ 60 ਕਿਲੋ ਨਾਈਟ੍ਰੋਜਨ ਅਤੇ 16 ਕਿਲੋ ਫਾਸਫੋਰਸ ਪ੍ਰਤੀ ਏਕੜ ਪਾਓ। ਇਹ ਤੱਤ 130 ਕਿਲੋ ਯੂਰੀਆ, 35 ਕਿਲੋ ਡੀ. ਏ. ਪੀ. ਜਾਂ 100 ਕਿਲੋ ਸੁਪਰ ਫਾਸਫੇਟ ਤੋਂ ਮਿਲਦੇ ਹਨ। ਜੇਕਰ 35 ਕਿਲੋ ਡੀ. ਏ. ਪੀ. ਦੀ ਵਰਤੋਂ ਕੀਤੀ ਹੋਵੇ ਤਾਂ ਯੂਰੀਏ ਦੀ ਮਾਤਰਾ 15 ਕਿਲੋ ਘਟਾ ਦਿਓ।Image result for peppermint farming

ਸਾਰੀ ਸੁਪਰ ਫਾਸਫੇਟ ਖਾਦ ਅਤੇ ਨਾਈਟ੍ਰੋਜਨ ਵਾਲੀ ਖਾਦ ਦਾ ਚੌਥਾ ਹਿੱਸਾ ਬਿਜਾਈ ਸਮੇਂ ਡਰਿਲ ਕਰ ਦਿਓ ਅਤੇ ਚੌਥਾ ਹਿੱਸਾ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਬਾਅਦ ਪਾਉ। ਬਾਕੀ ਰਹਿੰਦੀ ਅੱਧੀ ਨਾਈਟ੍ਰੋਜਨ ਵਾਲੀ ਖਾਦ ਨੂੰ ਦੋ ਬਰਾਬਰ ਹਿੱਸਿਆਂ ਵਿਚ ਕਰਕੇ ਪਹਿਲੀ ਕਿਸ਼ਤ ਪਹਿਲੀ ਕਟਾਈ ਤੋਂ ਤੁਰੰਤ ਬਾਅਦ ਤੇ ਦੂਜੀ 40 ਦਿਨਾਂ ਬਾਅਦ ਪਾਉ।Image result for peppermint farming
ਸਿੰਚਾਈ ਹਿਸਾਬ ਕਿਤਾਬ ਨਾਲ ਕਰੋ : ਇਸ ਫ਼ਸਲ ਨੂੰ ਛੇਤੀ ਅਤੇ ਹਲਕੇ ਪਾਣੀ ਦੀ ਲੋੜ ਹੈ। ਮਾਰਚ ਅੰਤ ਤੱਕ ਇਸ ਫ਼ਸਲ ਨੂੰ 10 ਦਿਨਾਂ ਦੇ ਵਕਫ਼ੇ ‘ਤੇ ਪਾਣੀ ਦਿੰਦੇ ਰਹੋ। ਫਿਰ ਬਾਰਸ਼ਾਂ ਸ਼ੁਰੂ ਹੋਣ ਤੱਕ ਪੰਜ-ਛੇ ਦਿਨਾਂ ਦਾ ਵਕਫ਼ਾ ਰੱਖ ਕੇ ਪਾਣੀ ਦੇਣਾ ਚਾਹੀਦਾ ਹੈ।Image result for peppermint farming

ਨਦੀਨਾਂ ਦੀ ਰੋਕਥਾਮ ਜ਼ਰੂਰ ਕਰੋ : ਫ਼ਸਲ ਦੀ ਵਧੇਰੇ ਉਪਜ ਲਈ ਅਤੇ ਚੰਗੀ ਕਿਸਮ ਦਾ ਤੇਲ ਪੈਦਾ ਕਰਨ ਲਈ ਫ਼ਸਲ ਨੂੰ ਸਾਰੇ ਨਦੀਨਾਂ ਤੋਂ ਰਹਿਤ ਰੱਖਣਾ ਚਾਹੀਦਾ ਹੈ। ਫ਼ਸਲ ਦੇ ਮੁੱਢਲੇ ਵਾਧੇ ਦੌਰਾਨ, ਪਹੀਏ ਵਾਲੀ ਤ੍ਰਿਫ਼ਾਲੀ ਨਾਲ ਗੋਡੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਵੀ ਨਦੀਨਾਂ ਦੀ ਚੰਗੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਅਜਿਹਾ ਕਰਨ ਲਈ ਫ਼ਸਲ ਉੱਗਣ ਤੋਂ ਪਹਿਲਾਂ 350 ਮਿ. ਲਿ. ਗੋਲ 23.5 ਈ. ਸੀ. (ਔਕਸੀਫਲੋਰਫੈਨ) ਜਾਂ 300 ਗ੍ਰਾਮ ਕਾਰਮੈਕਸ 80 ਫ਼ੀਸਦੀ ਡਬਲਯੂ ਪੀ (ਡਾਈਯੂਰੋਨ) ਜਾਂ ਇਕ ਲਿਟਰ ਸਟੌਂਪ 30 ਤਾਕਤ (ਪੈਂਡੀਮੈਥਾਲੀਨ) ਜਾਂ 400 ਗ੍ਰਾਮ ਆਈਸੋਪ੍ਰੋਟਯੂਰਾਨ 75 ਡਬਲਯੂ ਪੀ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਇੱਥੇ ਇਕ ਦਾ ਗੱਲ ਧਿਆਨ ਰੱਖੋ ਕਿ ਨਦੀਨ ਨਾਸ਼ਕ ਦਵਾਈਆਂ ਦਾ ਛਿੜਕਾਅ ਨੈਪਸੈਕ ਪੰਪ ਜਿਸ ਨੂੰ ਫਲੈਟ ਫੈਨ ਜਾਂ ਕੱਟ ਵਾਲੀ ਨੋਜਲ ਲੱਗੀ ਹੋਵੇ, ਨਾਲ ਹੀ ਕਰੋ। ਇਸ ਤੋਂ ਇਲਾਵਾ ਹਲਕੀਆਂ ਜ਼ਮੀਨਾਂ ਵਿਚ ਆਈਸੋਪ੍ਰੋਟਯੂਰਾਨ ਦੀ ਵਰਤੋਂ ਤੋਂ ਗੁਰੇਜ਼ ਕਰੋ।Image result for peppermint farming

ਮੈਂਥੇ ਵਿਚੋਂ ਤੇਲ ਕਢਾਉ : ਫ਼ਸਲ ਨੂੰ ਕੱਟਣ ਉਪਰੰਤ ਖੇਤ ਵਿਚ ਇਕ ਰਾਤ ਲਈ ਕੁਮਲਾਉਣ ਦਿਉ ਅਤੇ ਬਾਅਦ ਵਿਚ ਭਾਫ ਵਾਲੇ ਸਾਦੇ ਢੰਗ ਨਾਲ ਕਸ਼ੀਦ ਲਉ। ਕਈ ਪ੍ਰਾਈਵੇਟ ਕਸ਼ੀਦੀਕਰਨ ਵਾਲੇ ਪਲਾਂਟ ਵੀ ਲੱਗੇ ਹੋਏ ਹਨ। ਇਨ੍ਹਾਂ ਰਾਹੀਂ ਕਿਸਾਨ ਆਪਣੀ ਫ਼ਸਲ ਦਾ ਤੇਲ ਕਢਾ ਸਕਦੇ ਹਨ।Image result for peppermint farming

ਸਮੇਂ ਸਿਰ ਕੀੜੇ-ਮਕੌੜਿਆਂ ਦੀ ਰੋਕਥਾਮ ਕਰੋ : ਸਿਉਂਕ- ਇਹ ਕੀੜਾ ਫ਼ਸਲ ਦੀਆਂ ਜੜ੍ਹਾਂ ਅਤੇ ਤਣੇ ਦੇ ਹੇਠਲੇ ਭਾਗਾਂ ਦਾ ਬਹੁਤ ਨੁਕਸਾਨ ਕਰਦਾ ਹੈ। ਇਸ ਦੀ ਰੋਕਥਾਮ ਲਈ 2 ਲਿਟਰ ਡਰਸਬਾਨ/ਰਾਡਾਰ 20 ਈ. ਸੀ. (ਕਲੋਰਪਾਈਰੀਫਾਸ) ਨੂੰ 10 ਕਿਲੋ ਮਿੱਟੀ ਵਿਚ ਚੰਗੀ ਤਰ੍ਹਾਂ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ। ਦਵਾਈ ਮਿਲੀ ਮਿੱਟੀ ਦਾ ਖੇਤ ਵਿਚ ਇਕਸਾਰ ਛੱਟਾ ਦੇ ਕੇ ਪਿਛੋਂ ਹਲਕਾ ਪਾਣੀ ਲਾ ਦਵੋ। ਕੁਤਰਾ ਸੁੰਡੀ- ਇਹ ਕੀੜੇ ਉੱਗ ਰਹੇ ਬੂਟਿਆਂ ਨੂੰ ਜ਼ਮੀਨ ਦੀ ਪੱਧਰ ਤੋਂ ਕੱਟ ਦਿੰਦੇ ਹਨ। ਦਿਨ ਵੇਲੇ ਇਹ ਕੀੜੇ ਬੂਟੇ ਦੇ ਮੁੱਢ ਨੇੜੇ ਲੁਕੇ ਰਹਿੰਦੇ ਹਨ। ਇਸ ਕੀੜੇ ਦੀ ਰੋਕਥਾਮ ਵਾਸਤੇ ਉਪਰ ਸਿਉਂਕ ਲਈ ਦਿੱਤੇ ਢੰਗ ਅਪਣਾਓ। ਤੇਲਾ ਅਤੇ ਚਿੱਟੀ ਮੱਖੀ- ਇਹ ਰਸ ਚੂਸਣ ਵਾਲੇ ਕੀੜੇ ਹਨ।Image result for peppermint farming

ਇਨ੍ਹਾਂ ਦੇ ਹਮਲੇ ਕਾਰਨ ਬੂਟੇ ਦਾ ਵਾਧਾ ਠੀਕ ਨਹੀਂ ਹੁੰਦਾ ਅਤੇ ਤੇਲ ਘੱਟ ਨਿਕਲਦਾ ਹੈ। ਇਸ ਦੀ ਰੋਕਥਾਮ 250 ਮਿ. ਲਿ. ਰੋਗਰ 30 ਈ. ਸੀ. (ਡਾਈਮੈਥੋਏਟ) ਜਾਂ ਮੈਟਾਸਿਸਟਾਕਸ 25 ਈ. ਸੀ. (ਆਕਸੀਡੈਮੇਟੋਨ ਮੀਥਾਈਲ) ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਕੇ ਕੀਤੀ ਜਾ ਸਕਦੀ ਹੈ। ਪੱਤੇ ਖਾਣ ਵਾਲੇ ਕੀੜੇ- ਇਹ ਕੀੜੇ ਪੱਤਿਆਂ ਨੂੰ ਖਾ ਕੇ ਬਹੁਤ ਨੁਕਸਾਨ ਕਰਦੇ ਹਨ। ਇਨ੍ਹਾਂ ਦੀ ਰੋਕਥਾਮ ਇਕ ਕਿੱਲੋ ਸੇਵਿਨ 50 ਘੁਲਣਸ਼ੀਲ (ਕਾਰਬਰਿਲ) ਜਾਂ 800 ਮਿ. ਲਿ. ਏਕਾਲਕਸ 25 ਈ. ਸੀ. (ਕੁਇਨਲਫਾਸ) ਪ੍ਰਤੀ ਏਕੜ ਵਰਤ ਕੇ ਕੀਤੀ ਜਾ ਸਕਦੀ ਹੈ। ਆਸ ਕਰਦੇ ਹਾਂ ਕਿ ਕਿਸਾਨ ਵੀਰ ਉਪਰ ਦਰਸਾਈ ਤਕਨੀਕੀ ਜਾਣਕਾਰੀ ਅਪਣਾ ਕੇ ਜਾਪਾਨੀ ਪੁਦੀਨੇ (ਮੈਂਥੇ) ਦੀ ਫ਼ਸਲ ਤੋਂ ਵਧੇਰੇ ਲਾਭ ਪ੍ਰਾਪਤ ਕਰਨਗੇ। (ਸਮਾਪਤ)Image result for peppermint farming

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …