Breaking News

ਜੇਕਰ ਸਾਰੇ ਸੂਬੇ ਚਾਹੁਣ ਤਾਂ 25 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਵਿਚਾਲੇ ਲਗਾਤਾਰ ਇਹ ਮੰਗ ਹੁੰਦੀ ਰਹੀ ਹੈ ਕਿ ਪੈਟਰੋਲੀਅਮ ਪਦਾਰਥਾਂ ਨੂੰ ਵੀ ਜੀ.ਐਸ.ਟੀ. ਅਧੀਨ ਲਿਆਂਦਾ ਜਾਵੇ | ਜ਼ਿਕਰਯੋਗ ਹੈ ਕਿ 1 ਜੁਲਾਈ ਤੋਂ ਲਾਗੂ ਹੋ ਜੀ. ਐੱਸ. ਟੀ. ‘ਚ ਪੈਟਰੋਲ ਤੇ ਡੀਜ਼ਲ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਇਕ ਮਹੀਨਾ ਪਹਿਲੇ ਜਦੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਪਣੇ ਉੱਚ-ਪੱਧਰ ‘ਤੇ ਸਨ,

ਉਸ ਸਮੇਂ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੀ ਕਿਹਾ ਸੀ ਕਿ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਘੇਰੇ ‘ਚ ਲਿਆ ਜਾਣਾ ਚਾਹੀਦਾ ਹੈ | ਹੁਣ ਵਿੱਤ ਮੰਤਰੀ ਨੇ ਇਸ ਮਾਮਲੇ ਨੂੰ ਸੂਬਿਆਂ ਹਵਾਲੇ ਕੀਤਾ ਹੈ |

ਅਰੁਣ ਜੇਤਲੀ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ‘ਤੇ ਜੀ.ਐਸ.ਟੀ. ਲਾਗੂ ਕਰਨਾ ਚਾਹੁੰਦੀ ਹੈ ਪਰ ਰਾਜ ਸਰਕਾਰਾਂ ਇਸ ਲਈ ਰਾਜ਼ੀ ਨਹੀਂ ਹਨ | ਉਨ੍ਹਾਂ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ‘ਚ ਸ਼ਾਮਿਲ ਕਰਨ ਲਈ ਸਾਰੇ ਰਾਜਾਂ ਦੀ ਸਹਿਮਤੀ ਹੋਣੀ ਜ਼ਰੂਰੀ ਹੈ |Image result for ਪੈਟਰੋਲ ਅਤੇ ਡੀਜ਼ਲ

ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਰੋਜ਼ਾਨਾ ਬਦਲਾਅ ਕੀਤੇ ਜਾਣ ਤੋਂ ਬਾਅਦ ਹੀ ਡੀਲਰਾਂ ਨੇ ਹੜਤਾਲ ‘ਤੇ ਜਾਣ ਦੀ ਧਮਕੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਨਵੇਂ ਸਿਸਟਮ ਕਾਰਨ ਉਨ੍ਹਾਂ ਨੂੰ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਬਾਅਦ ਕੰਪਨੀਆਂ ਨੇ ਕਮਿਸ਼ਨ ਵਧਾ ਦਿੱਤਾ ਸੀ ।Image result for ਪੈਟਰੋਲ ਅਤੇ ਡੀਜ਼ਲ

ਡੀਲਰ ਕਮਿਸ਼ਨ ਵਧਾਏ ਜਾਣ ਕਾਰਨ ਜਦੋਂ ਕੱਚੇ ਤੇਲ ਦੀ ਕੀਮਤ ਵਧਦੀ ਹੈ ਤਾਂ ਪੈਟਰੋਲ ਦੀ ਕੀਮਤ ‘ਚ ਤੇਜ਼ ਵਾਧਾ ਦਿਸੇਗਾ ਅਤੇ ਜੇਕਰ ਕੱਚੇ ਤੇਲ ਦੀ ਕੀਮਤ ਘੱਟ ਹੁੰਦੀ ਹੈ ਤਾਂ ਅਜਿਹੇ ‘ਚ ਬਹੁਤੀ ਰਾਹਤ ਨਹੀਂ ਮਿਲੇਗੀ।ਪੈਟਰੋਲ ਪੰਪ ‘ਤੇ ਤੁਹਾਨੂੰ ਜੋ ਤੇਲ ਮਿਲਦਾ ਹੈ ਉਸ ‘ਚ ਐਕਸਾਈਜ਼ ਡਿਊਟੀ, ਵੈਟ ਅਤੇ ਡੀਲਰ ਕਮਿਸ਼ਨ ਸ਼ਾਮਲ ਹੁੰਦਾ ਹੈ।

 

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …