Breaking News

ਤਾਂ ਇਸ ਲਈ ਬਜਟ ਤੋਂ ਨਰਾਜ਼ ਹਨ ਪੰਜਾਬ ਦੇ ਕਿਸਾਨ

 

ਅਰੁਣ ਜੇਤਲੀ ਦਾ ਬਜਟ ਕਿਸਾਨ ਵਿਰੋਧੀ ਹੈ ਤੇ ਕਿਸਾਨਾਂ ਨਾਲ ਧੋਖਾ ਹੈ। ਇਹ ਸਰਕਾਰ ਕਾਰਪੋਰੇਟ ਦੇ ਪੱਖ ਵਿੱਚ ਕੰਮ ਕਰ ਰਹੀ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ ਹੈ।

ਉਨ੍ਹਾਂ ਕਿਹਾ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲ ‘ਤੇ 50 ਫ਼ੀਸਦੀ ਮੁਨਾਫੇ ਦੇਣ ਦੀ ਗੱਲ ਕਹਿਣਾ ਝੂਠ ਹੈ ਕਿਉਂਕਿ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਲਿਮਟ ਵਧਾਉਣ ਵਾਲੀ ਗੱਲ ਨਾਲ ਵੀ ਕਿਸਾਨਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ ਨਾਲ ਕਿਸਾਨਾਂ ਤੇ ਹੋਰ ਕਰਜ਼ ਚੜ੍ਹੇਗਾ।

ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਖੇਤੀਬਾੜੀ ਅਧਾਰਿਤ ਹੋਣ ਦੇ ਬਾਵਜੂਦ ਸਰਕਾਰਾਂ ਕਿਸਾਨੀ ਦਾ ਧਿਆਨ ਬਜਟ ਵਿੱਚ ਨਹੀਂ ਰੱਖਦੀਆਂ। ਉਨ੍ਹਾਂ ਕਿਹਾ ਹੁਣ ਤੱਕ ਸਭ ਸਰਕਾਰਾਂ ਨੇ ਕਿਸਾਨਾਂ ਦੇ ਵਿਰੋਧ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਭ ਤੋਂ ਵੱਡਾ ਮਸਲਾ ਕਿਸਾਨੀ ਹੈ ਤੇ ਜੇ ਕਿਸਾਨੀ ਬਚੇਗੀ ਤਾਂ ਹੀ ਦੇਸ਼ ਬਚੇਗਾ।

ਰਾਜੇਵਾਲ ਨੇ ਕਿਹਾ ਕਿ ਉਹ ਸਰਕਾਰ ਨੂੰ ਰਾਏ ਦਿੰਦੇ ਹਨ ਕਿ ਜੇ ਖੇਤੀਬਾੜੀ ਨੂੰ ਬਚਾਉਣਾ ਹੈ ਤਾਂ ਸੰਸਾਰ ਵਪਾਰ ਸੰਸਥਾ ਦੇ ਘੇਰੇ ਵਿੱਚੋਂ ਬਾਹਰ ਹੋਵੇ ਤਾਂ ਹੀ ਦੇਸ਼ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਂਦਾ ਜਾ ਸਕਦਾ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …