Breaking News

ਪਰਾਲੀ ਵਾਹੁਣ ਗਏ ਕਿਸਾਨ ਨਾਲ ਵਾਪਰਿਆ ਇਹ ਦਰਦਨਾਕ ਹਾਦਸਾ

ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕਲੇਰ ਦੇ ਇਕ ਕਿਸਾਨ ਸਤਨਾਮ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਟਰੈਕਟਰ ਨਾਲ ਪਰਾਲੀ ਖੇਤਾਂ ‘ਚ ਤਵੀਆਂ ਨਾਲ ਕੁਤਰਨ ਮੌਕੇ ਦਰਦਨਾਕ ਮੌਤ ਹੌਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ 5 ਵਜੇ ਦੇ ਕਰੀਬ ਸਤਨਾਮ ਸਿੰਘ ਆਪਣੇ ਟਰੈਕਟਰ ਨਾਲ ਝੋਨੇ ਦੀ ਪਰਾਲੀ ਨੂੰ ਖੇਤਾਂ ‘ਚ ਕੁਤਰ ਰਿਹਾ ਸੀ ਕਿ ਅਚਾਨਕ ਗਿੱਲੀ ਮਿੱਟੀ ਆਉਣ ਕਰਕੇ ਟਰੈਕਟਰ ਸਲਿੱਪ ਕਰਨ ਕਰਕੇ ਉਹ ਚੱਲਦੇ ਟਰੈਕਟਰ ਤੋਂ ਹੇਠਾਂ ਉੱਤਰ ਕੇ ਪਰਾਲੀ ਨੂੰ ਟਰੈਕਟਰ ਦੇ ਟਾਇਰਾਂ ਹੇਠਾਂ ਸੁੱਟਣ ਲੱਗਾ ਤਾਂ ਪਰਾਲੀ ਕਰਕੇ ਟਰੈਕਟਰ ਅੱਗੇ ਚੱਲ ਕੇ ਝੋਨੇ ਵੱਲ ਜਾਣ ਲੱਗਾ।Image result for punjab death ਜਿਸ ਨੂੰ ਕੰਟਰੋਲ ਕਰਨ ਲਈ ਸਤਨਾਮ ਸਿੰਘ ਟਰੈਕਟਰ ‘ਤੇ ਚੜਣ ਲੱਗਾ ਤਾਂ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਟਰੈਕਟਰ ਦੇ ਪਿੱਛਲੇ ਟਾਇਰਾਂ ਹੇਠ ਆਉਣ ਤੋਂ ਬਾਅਦ ਤਵੀਆਂ ਨਾਲ ਕੱਟਿਆ ਗਿਆ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।

ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮਿ੍ਰਤਕ ਆਪਣੇ ਪਿੱਛੇ ਦੋ ਧੀਆਂ ਜੋ ਕਿ 6 ਸਾਲ ਅਤੇ 3 ਸਾਲ ਦੀਆਂ ਹਨ ਛੱਡ ਗਿਆ ਹੈ।ਇਸ ਝੋਨੇ ਦੀ ਪਰਾਲੀ ਨੇ ਇਕ ਨੌਜਵਾਨ ਪੁੱਤ, ਦੋ ਭੈਣਾਂ ਦਾ ਭਰਾ ਅਤੇ ਦੋ ਧੀਆਂ ਦਾ ਪਿਤਾ ਉਨ੍ਹਾਂ ਕੋਲੋ ਖੋਹ ਲਿਆ ਹੈ। ਇਸ ਮੌਕੇ ਪਰਿਵਾਰ ਅਤੇ ਰਿਸ਼ਤੇਦਾਰਾਂ ‘ਚ ਹਾਹਾਕਾਰ ਮੱਚੀ ਹੋਈ ਸੀ ਅਤੇ ਮਾਹੌਲ ਬੇਹੱਦ ਗੰਭੀਰ ਸੀ। ਇਸ ਮੌਕੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜੀ ਗਈ ਹੈ।Image result for punjab death

 

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …