Breaking News

ਪਰਾਲੀ ਸਾੜ੍ਹਣ ਦੇ ਮੁੱਦੇ ‘ਤੇ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ !!

ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਅਧਾਰਿਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐਮ.ਓ.ਯੂ.) ’ਤੇ ਸਹੀ ਪਾਈ ਹੈ ਜਿਸਦੇ ਅਨੁਸਾਰ ਸੂਬੇ ਵਿੱਚ ਪਰਾਲੀ ਤੋਂ ਬਾਇਓ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਹੋਇਆਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ ਇਸ ਦੇ ਨਾਲ ਪਰਾਲੀ ਨੂੰ ਸਾੜੇ ਜਾਣ ’ਤੇ ਰੋਕ ਲੱਗੇਗੀ ਜਿਸ ਨੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਣ ’ਤੇ ਬਹੁਤਪ੍ਰਭਾਵ ਪਾਇਆ ਹੈ।Image result for ਪਰਾਲੀ ਨੂੰ ਸਾੜਨ 

ਇਸ ਸਹਿਮਤੀ ਪੱਤਰ ’ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਆਰ.ਕੇ. ਵਰਮਾ ਅਤੇ ਨਿਊਵੇ ਦੇ ਐਮ.ਡੀ. ਕੇ ਇਯੱਪਨ ਨੇ ਹਸਤਾਖਰ ਕੀਤੇ ਇਸ ਸਮਝੌਤੇ ਦੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐਮ.ਐਸ.ਡਬਲਿਊ ਪ੍ਰਾਇਵੇਟ ਲਿਮਟਿਡ ਵੱਲੋਂ ਅਗਲੇ 10 ਮਹੀਨਿਆਂ ਦੇ ਦੌਰਾਨ 10,000 ਕਰੋੜ ਰੁਪਏ ਦੀਲਾਗਤ ਨਾਲ ਸਥਾਪਿਤ ਕੀਤੇ ਜਾਣਗੇ।Image result for ਪਰਾਲੀ ਨੂੰ ਸਾੜਨ 

ਇਨਾਂ ਪਲਾਂਟਾਂ ਦੇ 10 ਮਹੀਨੇ ਅੰਦਰ ਸਫਲਤਾਪੂਰਨ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਦੇ ਵਾਸਤੇ ਸੂਬਾ ਸਰਕਾਰ ਸਹੂਲਤ ਅਤੇ ਸਮਰਥਨ ਮੁਹੱਈਆ ਕਰਵਾਏਗੀ। ਇਸਪ੍ਰੋਜੈਕਟ ਨਾਲ ਗੈਰ-ਹੁਨਰਮੰਦ ਅਤੇ ਅਰਧ-ਹੁਨਰਮੰਦ ਤਕਰੀਬਨ 30,000 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਪ੍ਰਾਪਤ ਹੋਵੇਗਾਇਹ ਕੰਪਨੀ ਪ੍ਰਦੂਸ਼ਣ ਨੂੰ ਰੋਕਣ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਰਹਿੰਦ-ਖੂੰਹਦ ਬਾਕੀ ਨਾ ਰਹੇ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਕਨਾਲੋਜੀ ਵਾਤਾਵਰਣ ਦੀ ਸਮੱਸਿਆ ਦਾ ਢੁਕਵਾਂ ਹੱਲ ਯਕੀਨੀ ਬਣਾਵੇਗੀ ਕਿਉਂਕਿ ਪਰਾਲੀ ਦੇ ਸਾੜਨ ਨਾਲ ਸੂਬੇ ਵਿੱਚ ਕਈ ਤਰਾਂਦੀਆਂ ਸਮੱਸਿਆਵਾਂ ਪੈਦਾ ਹੋਈਆਂ ਹਨ। ਗੌਰਤਲਬ ਹੈ ਕਿ ਇਹ ਕੰਪਨੀ ਮਿਊਂਸੀਪਲ ਰਹਿੰਦ-ਖੂੰਹਦ ਨੂੰ ਇਸ ਤਕਨਾਲੋਜੀ ਦੀ ਵਰਤੋਂ ਨਾਲ ਬਾਇਓ-ਊਰਜਾ ਵਿੱਚ ਤਬਦੀਲ ਕਰਨ ਲਈ ਪਹਿਲਾਂਹੀ ਇਕ ਯੋਜਨਾ ਚਲਾ ਰਹੀ ਹੈ।Image result for ਪਰਾਲੀ ਨੂੰ ਸਾੜਨ 

ਸਮਝੌਤੇ ਦੇ ਅਨੁਸਾਰ ਇਹ ਕੰਪਨੀ ਅਗਲੇ ਸਾਲ ਪੈਦਾ ਹੋਣ ਵਾਲੀ ਅੰਦਾਜ਼ਨ 20 ਮਿਲੀਅਨ ਟਨ ਪਰਾਲੀ ਦੇ ਵਾਸਤੇ 400 ਕਲੱਸਟਰ ਯੂਨਿਟ ਸਥਾਪਿਤ ਕਰੇਗੀ। ਹਰੇਕ ਯੂਨਿਟ ਦੀ50,000 ਟਨ ਪ੍ਰੋਸੈਸਿੰਗ ਸਮਰੱਥਾ ਹੋਵੇਗੀ। ਹਰੇਕ ਯੂਨਿਟ ਰੋਜ਼ਾਨਾ 150 ਤੋਂ 175 ਟਨ ਪਰਾਲੀ ਦੀ ਪ੍ਰੋਸੈਸਿੰਗ ਕਰੇਗਾ।Image result for ਪਰਾਲੀ ਨੂੰ ਸਾੜਨ 

ਪੰਜਾਬ ਸਰਕਾਰ ਹਰੇਕ ਕਲੱਸਟਰ ਦੇ ਵਾਸਤੇ ਸੱਤ ਏਕੜ ਜ਼ਮੀਨ ਅਲਾਟ ਕਰੇਗੀ ਜਿਸ ਵਿੱਚੋਂ ਚਾਰ ਤੋਂ ਪੰਜ ਏਕੜ ਜ਼ਮੀਨ ਹਰੇਕ ਸਾਲ 50,000 ਟਨ ਪਰਾਲੀ ਦੀ ਸਟੋਰੇਜ ਵਾਸਤੇਵਰਤੀ ਜਾਵੇਗੀ। ਇਸ ਦਾ ਰਿਆਇਤੀ ਸਮਾਂ 33 ਸਾਲ ਦਾ ਹੋਵਗਾ।ਸੂਬਾ ਸਰਕਾਰ ਇਸ ਕੰਪਨੀ ਨੂੰ ਰਿਆਇਤੀ ਦਰਾਂ ’ਤੇ ਬਿਜਲੀ ਮੁਹੱਈਆ ਕਰਾਵੇਗੀ।ਇਸ ਤੋਂ ਇਲਾਵਾ ਨਵੀਂ ਸਨਅਤੀ ਨੀਤੀਵਿੱਚ ਦਿੱਤੀਆਂ ਗਈਆਂ ਰਿਆਇਤਾਂ ਵੀ ਇਸ ਨੂੰ ਉਪਲਬਧ ਕਰਵਾਈਆਂ ਜਾਣਗੀਆਂ।ਪਰਾਲੀ ਨੂੰ ਊਰਜਾ ਵਿੱਚ ਤਬਦੀਲ ਕਰਦੇ ਸਮੇਂ ਪੈਦਾ ਹੋਣ ਵਾਲੇ ਕਾਰਬਨ ਦੀ ਵਰਤੋਂ ਵੱਖ-ਵੱਖ ਉਦਯੋਗਾਂ ਜਿਵੇਂ ਕਿ ਸੀਮੈਂਟ, ਲੋਹਾ ਤੇ ਸਟੀਲ, ਗੰਨਾ, ਪੇਪਰ, ਥਰਮਲ ਪਾਵਰ ਪਲਾਂਟਾਂਅਤੇ ਮੈਥੇਨਾਲ/ਏਥੇਨਾਲ ਦੇ ਉਤਪਾਦਨ ਸਮੇਂ ਲਾਹੇਵੰਦ ਹੋਵੇਗੀ।

ਬੁਲਾਰੇ ਦੇ ਅਨੁਸਾਰ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਪ੍ਰੋਜੈਕਟ ਸਮੇਂ ਸੀਮਾਂ ਦੇ ਅੰਦਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ ਹੈ।ਬੁਲਾਰੇਅਨੁਸਾਰ ਇਹ ਐਮ.ਓ.ਯੂ. ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਉਨਾਂ ਕੋਸ਼ਿਸ਼ਾਂ ਦਾ ਹੀ ਹਿੱਸਾ ਹੈ ਜੋ ਉਹ ਸੂਬੇ ਵਿੱਚ ਪਰਾਲੀ ਨੂੰ ਨਾ ਸਾੜੇ ਜਾਣ ਦੇ ਵਾਸਤੇ ਕਰ ਰਹੇ ਹਨ।ਮੁੱਖ ਮੰਤਰੀ ਨੇਪਰਾਲੀ ਨਾ ਸਾੜਨ ਵਾਲੇ ਕਿਸਾਨਾ ਦੇ ਲਈ ਮੁਆਵਜ਼ੇ ਦੀ ਵੀ ਕੇਂਦਰ ਤੋਂ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਸ ਸਮੱਸਿਆ ਨਾਲ ਨਿਪਟਣ ਦੇ ਬਦਲਵੇਂ ਹੱਲ ਤਲਾਸ਼ਨ ਲਈ ਵੀਆਖਿਆ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …