Breaking News

ਪੰਜਾਬ ‘ਚ 30 ਫ਼ੀਸਦੀ ਘੱਟ ਸਾੜੀ ਗਈ ਪਰਾਲੀ

ਨਵੀਂ ਦਿੱਲੀ: ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਪਰਾਲੀ 30 ਫ਼ੀਸਦੀ ਘੱਟ ਸਾੜੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੌਮੀ ਗਰੀਨ ਟ੍ਰਿਬਿਊਨਲ ਨੂੰ ਦਿੱਤੀ ਹੈ।Image result for ਨਵੀਂ ਦਿੱਲੀ

ਬੋਰਡ ਨੇ ਗਰੀਨ ਟ੍ਰਿਬਿਊਨਲ ਦੇ ਚੇਅਰਪਰਸਨ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ 2016 ਵਿਚ 22269 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੇ 14432 ਮਾਮਲੇ ਦਰਜ ਕੀਤੇ ਗਏ ਹਨ। ਗਰੀਨ ਟ੍ਰਿਬਿਊਨਲ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇਕ ਕਾਰਜ ਯੋਜਨਾ ਪੇਸ਼ ਕਰਨ ਲਈ ਕਹਿ ਰਿਹਾ ਹੈ।Image result for ਪਰਾਲੀ ਸਾੜੇ

ਪਰਾਲੀ ਸਾੜੇ ਜਾਣ ਕਾਰਨ ਦਿੱਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਪ੍ਰਦੂਸ਼ਣ ਫੈਲ ਜਾਂਦਾ ਹੈ। ਅੱਜ ਦੀ ਸੰਖੇਪ ਸੁਣਵਾਈ ਦੌਰਾਨ ਟ੍ਰਿਬਿਊਨਲ ਨੇ ਕੌਮੀ ਥਰਮਲ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਤਾਜ਼ਾ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਉਹ ਵਾਤਾਵਰਨ ਦੀ ਖਾਤਰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਕਿਸਾਨਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਕਿਉਂ ਨਹੀਂ ਲੈ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ‘ਤੇ ਪਾ ਦਿੱਤੀ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …