Breaking News

ਭਾਜਪਾ ਉਮੀਦਵਾਰ ਲਈ ਮੁਸੀਬਤ ਬਣ ਸਕਦੀਆਂ ਹਨ ਕਿਸਾਨ ਜੱਥੇਬੰਦੀਆ

ਭਾਰਤੀ ਕਿਸਾਨ ਮੰਚ ਨੇ ਗੁਰਦਾਸਪੁਰ ਉਪ ਚੋਣ ‘ਚ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਹਰਾਉਣ ਦਾ ਸੱਦਾ ਦਿੱਤਾ ਹੈ | ਇਸ ਸਬੰਧੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਇਹ ਫੈਸਲਾ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹਾਲਾਂਕਿ ਚੋਣ ‘ਚ ਉਹ ਕਿਸੇ ਵੀ ਪਾਰਟੀ ਤੇ ਉਮੀਦਵਾਰ ਦਾ ਸਮਰਥਨ ਨਹੀਂ ਕਰਦੇ ਪਰ ਭਾਜਪਾ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ |

ਬਹਿਰੂ ਨੇ ਕਿਹਾ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਸਵਾਮੀਨਾਥਨ ਦੀ ਰਿਪੋਰਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਪਰ ਸਰਕਾਰ ਨੇ ਰਿਪੋਰਟ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ‘ਚ ਹਲਫਨਾਮਾ ਦੇ ਕੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ | Image result for jhone di praali

ਇੱਥੇ ਹੀ ਬੱਸ ਨਹੀਂ ਖੇਤੀਬਾੜੀ ਨਾਲ ਸਬੰਧਿਤ ਵਸਤਾਂ ਅਤੇ ਮਸ਼ੀਨਰੀ ‘ਤੇ ਜੀ.ਐੱਸ.ਟੀ. ਲਾਏ ਜਾਣ ਨਾਲ ਕਿਸਾਨਾਂ ‘ਚਸਰਕਾਰ ਿਖ਼ਲਾਫ਼ ਭਾਰੀ ਰੋਸ ਹੈ ਤੇ ਦੇਸ਼ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਨੇ ਫੈਸਲਾ ਦੇਸ਼ ਭਰ ‘ਚ ਭਾਜਪਾ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ |

ਇਸ ਮੌਕੇ ਬਹਿਰੂ ਦੇ ਨਾਲ ਕਿਸਾਨ ਮਜ਼ਦੂਰ ਮੁੜ ਵਸੇਬਾ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਅਤੇ ਸਕੱਤਰ ਜਨਰਲ ਅਵਤਾਰ ਸਿੰਘ ਧੂੰਦਾ ਨੇ ਵੀ ਗੁਰਦਾਸਪੁਰ ਉਪ ਚੋਣ ‘ਚ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ |

 

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …