Breaking News

ਮੋਦੀ ਸਰਕਾਰ ਵੱਲੋਂ ਕਣਕ ਦੇ ਭਾਅ ‘ਚ ਕੀਤਾ ਵਾਧਾ ਕਿਸਾਨਾਂ ਵੱਲੋਂ ਰੱਦ

 

October 24,

ਮੋਦੀ ਸਰਕਾਰ ਵੱਲੋਂ ਕਣਕ ਦੇ ਭਾਅ ‘ਚ ਕੀਤਾ ਵਾਧਾ ਕਿਸਾਨਾਂ ਵੱਲੋਂ ਰੱਦ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ 110 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਸਬੰਧੀ ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇੱਕ ਪਾਸੇ ਤਾਂ ਖੇਤੀ ਲਾਗਤਾਂ ਵਿੱਚ ਚੋਖਾ ਵਾਧਾ ਕਰਕੇ ਤੇ ਦੂਜੇ ਪਾਸੇ ਕਣਕ ਦੇ ਭਾਅ ਵਿੱਚ ਸਿਰਫ 6 ਫੀਸਦੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।Image result for ਕਣਕ

ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖਾਦਾਂ ਤੇ ਖੇਤੀ ਮਸ਼ੀਨਰੀ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆ ਕੇ ਮਹਿੰਗਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਟਰੈਕਟਰ ਰੱਖਣ ਉੱਤੇ ਸਾਲਾਨਾ 30 ਹਜ਼ਾਰ ਰੁਪਏ ਟੈਕਸ ਲਾ ਦਿੱਤਾ ਹੈ। ਡੀਜ਼ਲ ਦੇ ਭਾਅ ਵਿੱਚ 10 ਫੀਸਦੀ ਵਾਧਾ ਹੋਇਆ ਹੈ। Image result for ਕਿਸਾਨ ਜਥੇਬੰਦੀਆਂਇਸ ਸਭ ਦੇ ਮੁਕਾਬਲੇ ਕਣਕ ਦਾ ਭਾਅ ਤਾਂ ਉੱਠ ਦੇ ਮੂੰਹ ‘ਚ ਜ਼ੀਰੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਮੁੱਦੇ ਨੂੰ 29 ਅਕਤੂਬਰ ਨੂੰ ਮੋਗਾ ਵਿੱਚ ਹੋਰ ਰਹੀ ਸੱਤ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਵਿਚਾਰ ਕੇ ਅਗਲਾ ਐਕਸ਼ਨ ਐਲਾਨ ਕਰੇਗੀ।Image result for ਕਿਸਾਨ ਜਥੇਬੰਦੀਆਂ

ਜਗਮੋਹਨ ਨੇ ਕਿਹਾ ਕਿ ਫਸਲਾਂ ਦਾ ਭਾਅ ਸੁਆਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਹੋਣਾ ਚਾਹੀਦੇ ਹਨ। ਕਣਕ ਦਾ ਭਾਅ ਕੌਮੀ ਪੱਧਰ ਦਾ ਮੁੱਦਾ ਹੈ ਤੇ ਜਿਸ ਲਈ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਵੱਲੋਂ 20-21-22 ਨਵੰਬਰ ਨੂੰ ਤਿੰਨ ਰੋਜਾ ਕਿਸਾਨ ਪਾਰਲੀਮੈਂਟ ਕੀਤੀ ਜਾਵੇਗੀ। ਇੱਥੇ ਸੁਆਮੀਨਾਥਨ ਕਮੇਟੀ ਦੀ ਸਿਫਾਰਸ਼ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੈਲੀ ਵੀ ਕੀਤੀ ਜਾਵੇਗੀ। ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਇਸ ਅੰਦੋਲਨ ਵਿੱਚ ਸ਼ਮੂਲੀਅਤ ਕਰਨਗੇ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …