Breaking News

ਲੋਕ ਸਭਾ ਮੈਂਬਰ ਵੱਲੋਂ ਪੰਜਾਬ ਚ ਅਫੀਮ ਤੇ ਭੁੱਕੀ ਦੀ ਖੇਤੀ ਕਰਨ ਦੀ ਮੰਗ

 

ਪੰਜਾਬ ਦੀ ਕਿਸਾਨੀ ਨੂੰ ਖੇਤੀ ਸੰਕਟ ਤੋਂ ਕੱਢਣ ਲਈ ਬਾਰ-ਬਾਰ ਅਫੀਮ ਤੇ ਭੁੱਕੀ ਦੀ ਖੇਤੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਵਿੱਚ ਅਫੀਮ ਤੇ ਭੁੱਕੀ ਦੀ ਖੇਤੀ ਕਰਨ ਦੀ ਮੰਗ ਕੀਤੀ ਹੈ।ਲੋਕ ਸਭਾ ਮੈਂਬਰ ਵੱਲੋਂ ਪੰਜਾਬ 'ਚ ਅਫੀਮ ਤੇ ਭੁੱਕੀ ਦੀ ਖੇਤੀ ਕਰਨ ਦੀ ਮੰਗਇਸ ਸਬੰਧੀ ਸਾਈਂ ਮੀਆਂ ਮੀਰ ਫਾਊਂਡੇਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਵਿਚਾਰ-ਚਰਚਾ ਕੀਤੀ ਗਈ। ਜਿੱਥੇ ਧਰਮਵੀਰ ਗਾਂਧੀ ਨੇ ਕਿਹਾ ਕਿ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਕਾਰਨ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੈਕ, ਹੈਰੋਇਨ, ਸ਼ਰਾਬ ਤੇ ਹੋਰ ਘਾਤਕ ਸਿੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਅਫੀਮ ਤੇ ਭੁੱਕੀ ਦੀ ਕੁਦਰਤੀ ਖੇਤੀ ਪੰਜਾਬ ਵਿੱਚ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਦਾ ਗ਼ੈਰ-ਸਿਆਸੀਕਰਨ ਅਤੇ ਗੈਰ-ਅਪਰਾਧੀਕਰਨ ਬਹੁਤ ਜ਼ਰੂਰੀ ਹੈ।ਸਿਹਤ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਜਗਜੀਤ ਸਿੰਘ ਚੀਮਾ ਨੇ ਕਿਹਾ ਕਿ ਜੇ ਪੰਜਾਬ ਵਿਚ ਕੁਦਰਤੀ ਨਸ਼ਿਆਂ ਦੀ ਖੇਤੀ ਸ਼ੁਰੂ ਹੋ ਜਾਵੇ ਤਾਂ ਡਰਗ ਮਾਫੀਆ ਅਤੇ ਨਸ਼ਿਆਂ ਦੀ ਮੰਡੀ ਆਪਣੇ ਆਪ ਖਤਮ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੰਥੈਟਿਕ ਨਸ਼ੇ ਖਾਣ ਵਾਲਿਆਂ ਨੂੰ ਕੁਦਰਤੀ ਨਸ਼ੇ ਦਿਓਗੇ ਤਾਂ ਉਨ੍ਹਾਂ ਦੀ ਜ਼ਿੰਦਗੀ ਬਚ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਡਰੱਗ ਮਾਫੀਆ ਤੋਂ ਬਚਾਉਣਾ ਹੈ ਤਾਂ ਨਸ਼ਾ ਵਿਰੋਧੀ ਐਕਟ ਵਿੱਚ ਸੋਧ ਕੀਤੀ ਜਾਵੇ।ਫਾਊਂਡੇਸ਼ਨ ਵੱਲੋਂ ਚੇਅਰਮੈਨ ਹਰਭਜਨ ਸਿੰਘ ਬਰਾੜ ਵੱਲੋਂ ਕਰਵਾਏ ਇਸ ਵਿਚਾਰ-ਚਰਚਾ ਵਿੱਚ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੇ ਪੰਜਾਬ ਨੂੰ ਘਾਤਕ ਨਸ਼ਿਆਂ ਤੋਂ ਮੁਕਤ ਕਰਨਾ ਹੈ ਤਾਂ ਇਸ ਦਾ ਇਕੋ-ਇਕ ਹੱਲ ਹੈ ਕਿ ਇਥੇ ਅਫੀਮ ਦੀ ਕੁਦਰਤੀ ਖੇਤੀ ਸ਼ੁਰੂ ਕੀਤੀ ਜਾਵੇ। ਨਸ਼ਾ ਵਿਰੋਧੀ ਐਕਟ 1985 ਨਾਲ ਨਸ਼ਿਆਂ ਵਿੱਚ ਵਾਧਾ ਹੋਇਆ ਹੈ, ਡਰੱਗ ਮਾਫੀਆ ਦਾ ਪਾਸਾਰ ਹੋਇਆ ਹੈ, ਇਸ ਲਈ ਇਸ ਐਕਟ ਵਿਚ ਸੋਧ ਕੀਤੀ ਜਾਵੇ।ਰਣਜੀਤ ਸਿੰਘ ਨੇ ਕਿਹਾ ਕਿ ਸਿੰਥੈਟਿਕ ਨਸ਼ੇ, ਸ਼ਰਾਬ, ਮੈਡੀਕਲ ਨਸ਼ੇ ਜਵਾਨੀ ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਪਾਣੀ, ਜਵਾਨੀ ਤੇ ਕਿਰਸਾਨੀ ਨੂੰ ਅਫੀਮ ਦੀ ਖੇਤੀ ਸ਼ੁਰੂ ਕਰਕੇ ਹੀ ਬਚਾਇਆ ਜਾ ਸਕਦਾ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …