Breaking News

ਸਾਵਧਾਨ ਪੰਜਾਬ! ਹੁਣੇ ਸ਼ਾਮੀ ਜਾਰੀ ਹੋਈ ਵੱਡੀ ਚੇਤਾਵਨੀ …..

ਮੌਸਮ ਵਿਭਾਗ ਦੀ ਚੇਤਾਵਨੀ : ਪੰਜਾਬ ਸਮੇਤ ਇਨ੍ਹਾਂ ਇਲਾਕਿਆਂ ‘ਚ ਆ ਸਕਦੈ ਤੂਫਾਨ

 

ਨਵੀਂ ਦਿੱਲੀ—ਮੌਸਮ ਵਿਭਾਗ ਨੇ ਪੱਛਮੀ ਅਸਾਂਤੀ ਦੇ ਪ੍ਰਭਾਵ ਕਾਰਨ ਅਗਲੇ 2 ਦਿਨਾਂ ‘ਚ ਪੰਜਾਬ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ ਭਾਰਤ ਦੇ ਕੁੱਝ ਸੂਬਿਆਂ ‘ਚ ਤੂਫਾਨ ਆਉਣ ਅਤੇ ਗੜੇ ਪੈਣ ਦੀ ਚੇਤਾਵਨੀ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਇਹ ਵੀ ਕਿਹਾ ਹੈ ਕਿ 

 

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਹੋ ਸਕਦੀ ਹੈ। ਆਈ. ਐੱਮ. ਡੀ. ਨੇ ਕਿਹਾ ਕਿ ਅਫਗਾਨਿਸਤਾਨ ਦੇ ਮੱਧ ਹਿੱਸੇ ‘ਤੇ ਸਰਗਰਮ ਪੱਛਮੀ ਤੂਫਾਨ ਬਣਿਆ ਹੋਇਆ ਹੈ। ਇਸ ਦੇ ਅਗਲੇ 48 ਘੰਟਿਆਂ ‘ਚ ਉਤਰ-ਪੱਛਮੀ ਭਾਰਤ ਵੱਲ ਵਧਣ ਦਾ ਸ਼ੱਕ ਜਤਾਇਆ ਗਿਆ ਹੈ। ਉਤਰ-ਪੱਛਮੀ ਅਤੇ ਇਸ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਅਫਗਾਨਿਸਤਾਨ ਵੱਲੋਂ ਇਸ ਪੱਛਮੀ ਗੜਬੜੀ ਅਤੇ ਹੇਠਲੇ ਪੱਧਰ ਦੀਆਂ ਪੂਰਵੀ ਹਵਾਵਾਂ ਵਿਚਾਲੇ ਟਕਰਾਅ ਹੋਵੇਗਾ। ਇਨ੍ਹਾਂ ਦੋ ਪ੍ਰਣਾਲੀਆਂ ਦੇ ਪ੍ਰਭਾਵਾਂ ਨਾਲ  ਪੱਛਮੀ ਹਿਮਾਲਿਆਂ ਖੇਤਰ ‘ਚ ਭਾਰੀ ਮੀਂਹ ਜਾਂ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ  ਉੱਤਰੀ ਅਤੇ ਮੱਧ ਭਾਰਤ ‘ਚ ਛਿਟਪੁਟ ਤੋਂ ਲੈ ਕੇ ਕੁੱਝ ਸਥਾਨਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

 

ਹਾਲਾਂਕਿ ਦੇਸ਼ ਦੇ ਬਾਕੀ ਹਿੱਸਿਆਂ ‘ਚ ਅਗਲੇ 2-3 ਦਿਨਾਂ ‘ਚ ਤਾਪਮਾਨ ‘ਚ ਕੋਈ ਮਹੱਤਵਪੂਰਣ ਬਦਲਾਅ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ ਜੰਮੂ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਵੀ ਰਾਜਸਥਾਨ ਅਤੇ ਵਿਦਰਭ ਦੇ ਛਿਟਪੁਟ ਸਥਾਨਾਂ ‘ਤੇ ਹਨੇਰੀ-ਤੂਫਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …