Breaking News

ਸਿਰਫ ਖੇਤੀ ਹੀ ਨਹੀਂ ,ਇਹ ਵੀ ਹੈ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਵੱਡਾ ਕਾਰਨ

 

 

ਕਿਸਾਨ ਖੇਤੀ ਲਈ ਹੀ ਨਹੀ ਬਲਕਿ ਪਰਿਵਾਰ ਦੇ ਇਲਾਜ ਲਈ ਵੀ ਕਰਜ਼ਾ ਚੁੱਕ ਰਿਹਾ ਹੈ। ਹਾਈਕੋਰਟ ਵਿੱਚ ਇਸ ਮਾਮਲੇ ਵਿੱਚ ਪਟੀਸ਼ਨ ਦਾਖਲ਼ ਹੋਈ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ‘ਚ ਉਨ੍ਹਾਂ ਕਿਸਾਨਾਂ ਦੀ ਗਿਣਤੀ ਵੱਧ ਹੈ ਜਿਨ੍ਹਾਂ ਨੇ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਇਲਾਜ ਲਈ ਕਰਜ਼ਾ ਲਿਆ ਸੀ।

ਵਕੀਲ ਹਰਿੰਦਰ ਸਿੰਘ ਈਸ਼ਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਛੋਟੇ ਕਿਸਾਨ ਹਨ ਜੋ ਇਲਾਜ ਲਈ ਕਰਜ਼ਾ ਲੈ ਰਹੇ ਹਨ ਅਤੇ ਕਰਜ਼ਾ ਵਾਪਸ ਨਾ ਕਰ ਸਕਣ ਕਾਰਨ ਖੁਦਕੁਸ਼ੀ ਕਰ ਰਹੇ ਹਨ ਜਦਕਿ ਕਿਸਾਨਾਂ ਦੀ ਖ਼ੁਦਕੁਸ਼ੀ ਦੇ ਹੋਰ ਵੀ ਕਈ ਕਾਰਨ ਹਨ,Related image

ਜਿਥੋਂ ਤਕ ਉਨ੍ਹਾਂ ਨੇ ਇਸ ਮਾਮਲੇ ਨੂੰ ਗੌਰ ਨਾਲ ਦੇਖਿਆ ਹੈ, ਤਾਂ ਇਹੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਕਿਸਾਨਾਂ ਜਾਂ ਗਰੀਬਾਂ ਨੂੰ ਇਲਾਜ ਵਿਚ ਮਦਦ ਦੇਵੇ ਤਾਂ ਕਾਫੀ ਹੱਦ ਤਕ ਖੁਦਕੁਸ਼ੀ ਦੇ ਮਾਮਲਿਆਂ ‘ਤੇ ਰੋਕ ਲੱਗ ਸਕਦੀ ਹੈ।

ਇਸ ਜਾਣਕਾਰੀ ‘ਤੇ ਜਸਟਿਸ ਏਕੇ ਮਿੱਤਲ ਤੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਦੇ ਬੈਂਚ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ। ਪਟੀਸ਼ਨਕਰਤਾ ਦਾ ਵਕੀਲ ਇਸ ਬਾਰੇ ਮਾਮਲੇ ਦੀ ਅਗਲੀ ਸੁਣਵਾਈ ‘ਤੇ ਉਨ੍ਹਾਂ ਨੂੰ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਏ, ਫਿਰ ਉਸ ਤੋਂ ਬਾਅਦ ਹੀ ਹਾਈ ਕੋਰਟ ਉੱਚਿਤ ਆਦੇਸ਼ ਜਾਰੀ ਕਰ ਸਕਦੀ ਹੈ।Related image

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …