Breaking News

ਸੁਪਰੀਮ ਕੋਰਟ ਦੇ ਫੈਸਲੇ ਨੇ ਕਿਸਾਨਾਂ ਦੀਆ ਉਮੀਦਾਂ ਤੇ ਫੇਰਿਆ ਪਾਣੀ .

ਅੱਜ ਸੁਪਰੀਮ ਕੋਰਟ ਨੇ ਫ਼ਸਲਾਂ ਦਾ ਸਮਰਥਨ ਮੁੱਲ 50 ਫ਼ੀਸਦੀ ਮੁਨਾਫੇ ਨਾਲ ਦੇਣ ਸਬੰਧੀ ਡਾ. ਐਮ. ਐਸ. ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਸਰਕਾਰ ਨੂੰ ਹਦਾਇਤ ਦੇਣ ਸਬੰਧੀ ਇੰਡੀਆ ਫਾਰਮਰਜ਼ ਐਸੋਸੀਏਸ਼ਨ ਵਲੋਂ ਦਾਇਰ ਕਰਵਾਈ ਪਟੀਸ਼ਨ ਖਾਰਜ ਕਰ ਦਿੱਤੀ ਹੈ।

Image result for kisan khetiਜਸਟਿਸ ਐਮ. ਬੀ. ਲੋਕੁਰ, ਜਸਟਿਸ ਐਸ. ਏ. ਨਜ਼ੀਰ ਅਤੇ ਜਸਟਿਸ ਦੀਪਕ ਗੁਪਤਾ ‘ਤੇ ਆਧਾਰਤ ਸੁਪਰੀਮ ਕੋਰਟ ਦੇ ਡਵੀਜ਼ਨ ਬੈਂਚ ਨੇ ਫਾਰਮਰਜ਼ ਐਸੋਸੀਏਸ਼ਨ ਦੀ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਨੀਤੀ ਮਾਮਲਿਆਂ ਸਬੰਧੀ ਸੰਸਦ ਨੂੰ ਕੋਈ ਹਦਾਇਤ ਜਾਰੀ ਨਹੀਂ ਕਰ ਸਕਦੇ।

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਬਾਰੇ ਬਹੁਤ ਹੀ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਬੁਰੀ ਤਰ੍ਹਾਂ ਪੀੜਤ ਹਨ ਅਤੇ ਆਰਥਿਕ ਤੰਗੀਆਂ ਕਾਰਨ ਸਮੁੱਚੇ ਦੇਸ਼ ਵਿਚ ਖੁਦਕੁਸ਼ੀਆਂ ਕਰ ਰਹੇ ਹਨ।

ਉਨ੍ਹਾਂImage result for kisan kheti ਹੰਝੂ ਵਹਾਉਂਦੇ ਹੋਏ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਫ਼ੈਸਲਾ ਉਨ੍ਹਾਂ ਦੇ ਹੱਕ ਵਿਚ ਹੋਵੇਗਾ। ਪ੍ਰੰਤੂ ਉਨ੍ਹਾਂ ਦੇ ਪੱਖ ਖਾਰਜ ਹੋਣ ‘ਤੇ ਪੂਰੇ ਕਿਸਾਨ ਭਾਈਚਾਰੇ ਵਿਚ ਖਲਬਲੀ ਮਚ ਗਈ ਹੈ। ਸ: ਬਹਿਰੂ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਲਈ ਕਾਨੂੰਨੀ ਲੜਾਈ ਲੜੀ ਜਾ ਰਹੀ ਸੀ, ਜਿਸ ਨੂੰ ਜਾਰੀ ਰੱਖਿਆ ਜਾਵੇਗਾ ਤੇ ਇਸ ਫ਼ੈਸਲੇ ਦੇ ਖਿਲਾਫ਼ ਨਜ਼ਰਸਾਨੀ ਰਿੱਟ ਦਾਇਰ ਕੀਤੀ ਜਾਵੇਗੀ।

ਸ: ਬਹਿਰੂ ਨੇ ਦੱਸਿਆ ਕਿ 2014 ਵਿਚ ਜਦੋਂ ਸੰਸਦ ਦੀਆਂ ਚੋਣਾਂ ਸਨ ਤੇ ਉਸ ਸਮੇਂ ਭਾਜਪਾ ਨੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਪ੍ਰਤੀ ਕਿਹਾ ਸੀ ਪ੍ਰੰਤੂ ਸਰਕਾਰ ਬਣਨ ‘ਤੇ ਇਸ ਨੂੰ ਅੱਖੋਂ ਉਹਲੇ ਕਰ ਕੇ ਰੱਖ ਦਿੱਤਾ। ਸ: ਬਹਿਰੂ ਨੇ ਕਿਹਾ ਕਿ ਹੁਣ ਭਾਜਪਾ ਨੂੰ 2019 ਦੀਆਂ ਚੋਣਾਂ ਦੇ ਵਿਚ ਪੂਰੇ ਦੇਸ਼ ਦੇ ਕਿਸਾਨ ਬੁਰੀ ਤਰ੍ਹਾਂ ਸਬਕ ਸਿਖਾ ਕੇ ਰਹਿਣਗੇ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …