Breaking News

ਸੰਸਦ ਚ ਭਗਵੰਤ ਮਾਨ ਨੇ ਚੁਕਿਆ ਆਵਾਰਾ ਪਸ਼ੂਆਂ ਦਾ ਮੁੱਦਾ

 

ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਅੱਜ ਅਵਾਰਾ ਪਸ਼ੂਆਂ ਦਾ ਮੁੱਦਾ ਚੁੱਕਿਆ ਅਤੇ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਆਉਂਦੇ ਬਜਟ ‘ਚ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕਰਨ ਦੀ ਮੰਗ ਰੱਖੀ।
Image result for ਆਵਾਰਾ ਪਸ਼ੂਆਂ
‘ਆਪ’ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਸੰਸਦ ਸਦਨ ‘ਚ ਦਸਿਆ ਕਿ ਆਵਾਰਾ ਪਸ਼ੂ ਪੂਰੇ ਦੇਸ਼ ਦੀ ਸਮੱਸਿਆ ਬਣੇ ਹੋਏ ਹਨ। ਆਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ‘ਚ ਕੀਮਤੀ ਜਾਨਾਂ ਜਾ ਰਹੀਆਂ ਹਨ। ਫ਼ਸਲਾਂ ਦੀ ਵੱਡੇ ਪੱਧਰ ‘ਤੇ ਬਰਬਾਦੀ ਹੋ ਰਹੀ ਹੈ। ਪੰਜਾਬ ਦੇ ਕਿਸਾਨਾਂ ਅਤੇ ਸ਼ਹਿਰਾਂ ਦਾ ਹਵਾਲਾ ਦਿੰਦਿਆਂ

ਭਗਵੰਤ ਮਾਨ ਨੇ ਕਿਹਾ ਕਿ ਵੱਡੀ ਗਿਣਤੀ ‘ਚ ਆਵਾਰਾ ਪਸ਼ੂਆਂ ਦੇ ਝੁੰਡ ਜਿਸ ਖੇਤ ‘ਚ ਲੰਘ ਜਾਂਦੇ ਹਨ ਉਥੇ ਪੂਰੀ ਫ਼ਸਲ ਬਰਬਾਦ ਹੋ ਜਾਂਦੀ ਹੈ। ਕੜਾਕੇ ਦੀ ਠੰਢ ‘ਚ ਆਵਾਰਾ ਪਸ਼ੂਆਂ ਤੋਂ ਖੇਤ ਬਚਾਉਣ ਲਈ ਕਿਸਾਨ ਘੋੜ ਸਵਾਰ ਰਾਖਿਆਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਲਈ ਮਜਬੂਰ ਹਨ।
Related imageਭਗਵੰਤ ਮਾਨ ਨੇ ਇਹ ਵੀ ਮੁੱਦਾ ਉਠਾਇਆ ਕਿ ਜਦ ਬਿਜਲੀ ਦੇ ਬਿਲਾਂ ਅਤੇ ਹੋਰ ਟੈਕਸਾਂ ‘ਚ ਗਊ ਸੈੱਸ ਵਸੂਲਿਆ ਜਾ ਰਿਹਾ ਹੈ ਤਾਂ ਸ਼ਹਿਰਾਂ ਅਤੇ ਪਿੰਡਾਂ ‘ਚ ਆਵਾਰਾ ਗਊਆਂ ਦੇ ਝੁੰਡ ਕਿਉਂ ਘੁਮ ਰਹੇ ਹਨ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …