Breaking News

ਹੁਣ ਮੋਬਾਈਲ ਐਪ ਹੋਵੇਗਾ ਪਰਾਲੀ ਦੀ ਸਮੱਸਿਆ ਦਾ ਹੱਲ, ਇਸ ਐਪ ਰਹੀ ਮਿਲਣਗੇ ਪਰਾਲੀ ਸੰਭਾਲਣ ਲਈ ਮਹਿੰਗੇ ਸੰਦ

 

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਮੋਬਾਇਲ ਐਪਲੀਕੇਸ਼ਨ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਉਪਰ ਸੂਬੇ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨ੍ਹਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ (ਕਸਟਮ ਹਾਇਰਿੰਗ) ‘ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਸ ਸਬੰਧੀ ਹਦਾਇਤਾਂ ਵਧੀਕ ਮੁੱਖ ਸਕੱਤਰ, ਸਹਿਕਾਰਤਾ ਡੀ. ਪੀ. ਰੈੱਡੀ ਨੇ ਵਿਭਾਗ ਦੀ ਇਕ ਮੀਟਿੰਗ ਦੌਰਾਨ ਦਿੱਤੀਆਂ, ਜਿਸ ਵਿਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਰਿਮੋਰਟ ਸੈਂਸਿੰਗ ਸੈਂਟਰ ਲੁਧਿਆਣਾ ਦੇ ਅਧਿਕਾਰੀ ਵੀ ਸ਼ਾਮਲ ਸਨ।Image result for punjab lady finger farming

ਮੀਟਿੰਗ ਦੌਰਾਨ ਰੈੱਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਅਜਿਹੀ ਮੋਬਾਇਲ ਐਪ ਤਿਆਰ ਕੀਤੀ ਜਾਵੇਗੀ, ਜਿਸ ਰਾਹੀਂ ਕਿਸਾਨਾਂ ਨੂੰ ਪੰਜਾਬ ਦੇ ਪਿੰਡਾਂ ਵਿਚ ਸਥਾਪਿਤ ਉਨ੍ਹਾਂ ਖੇਤੀਬਾੜੀ ਸਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ, (ਤੁਸੀ ਪੜ੍ਹ ਰਹੇ ਹੋ ਉੱਨਤ ਖੇਤੀ)ਜਿਨ੍ਹਾਂ ਕੋਲ ਆਪਣੇ ਟਰੈਕਟਰ, ਖੇਤੀਬਾੜੀ ਦੇ ਅਜਿਹੇ ਮਹਿੰਗੇ ਸੰਦ ਕਿਰਾਏ ਲਈ ਮੌਜੂਦ ਹਨ ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਸੰਭਾਲਿਆ ਜਾ ਸਕਦਾ ਹੋਵੇ, ਜਿਨ੍ਹਾਂ ਵਿਚ ਰੋਟਾਵੇਟਰ, ਪੈਡੀ ਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈ ਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦ ਕਿਰਾਏ ‘ਤੇ ਮੁਹੱਈਆ ਕਰਵਾ ਕੇ ਪਰਾਲੀ ਸਾਂਭਣ ਵਿਚ ਮਦਦ ਕਰਨਾ ਹੈ, ਜੋ ਕਿ ਹਰੇਕ ਕਿਸਾਨ ਤੋਂ ਵੱਖਰੇ ਤੌਰ ‘ਤੇ ਖਰੀਦੇ ਨਹੀਂ ਜਾ ਸਕਦੇ ।Image result for punjab lady finger farming

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …