Breaking News

ਹੁਣ ਸਕੂਲਾਂ ਵਿੱਚ ਪੜਾਇਆ ਜਾਇਆ ਕਰੇਗਾ ਸਾਹਿਬਜ਼ਾਦਿਆਂ ਦਾ ਇਤਿਹਾਸ, ਮਾਣ ਨਾਲ ਸ਼ੇਅਰ ਕਰੋ ਜੀ

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਪਹਿਲਾਂ ਚਮਕੌਰ ਸਾਹਿਬ ਅਤੇ ਹੁਣ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਰਹੀਆਂ ਹਨ। ਸ਼ਹੀਦੀ ਸਮਾਗਮਾਂ ਦੇ ਦੌਰਾਨ ਹੀ ਇੱਕ ਵੱਡੀ ਖ਼ਬਰ ਪ੍ਰਾਪਤ ਹੋਈ ਹੈ। ਚਾਰ ਸਾਹਿਬਜ਼ਾਦਿਆਂ ਦੇ ਲਾਮਿਸਾਲ ਇਤਿਹਾਸ ਨੂੰ ਹੁਣ ਬੱਚਿਆਂ ਨੂੰ ਇਤਿਹਾਸ ਵਿੱਚ ਪੜ੍ਹਾਇਆ ਜਾਵੇਗਾ ਅਤੇ ਇਸ ਬਾਰੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.) ਨੇ ਅਗਲੇ ਸਾਲ ਤੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਿਲੇਬਸ ਵਿੱਚ ਇੱਕ ਅਧਿਆਇ ਵਜੋਂ ਸ਼ਾਮਲ ਕਰਨ ‘ਤੇ ਸਹਿਮਤੀ ਭਰ ਦਿੱਤੀ ਹੈ।

ਐਨਸੀਈਆਰਟੀ ਨੇ ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਭੇਜੀ। ਸਿਰਸਾ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੁੱਕਿਆ ਸੀ।ਸਿਰਸਾ ਨੂੰ ਲਿਖੇ ਪੱਤਰ ਵਿਚ ਐੱਨ.ਸੀ.ਈ.ਆਰ.ਟੀ. ਦੇ ਸਕੱਤਰ ਮੇਜਰ ਹਰਸ਼ ਕੁਮਾਰ ਨੇ ਕਿਹਾ ਕਿ ਡਾਇਰੈਕਟਰ, ਐਨ.ਸੀ.ਆਰ.ਟੀ., ਨੇ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੇ ਇਤਿਹਾਸ ਨੂੰ ਅੱਗੇ ਲਿਆਉਣ ਲਈ ਸਿਰਸਾ ਦੀ ਇਸ ਪਹਿਲ ਲਈ ਸ਼ਲਾਘਾ ਕੀਤੀ।


ਸਕੱਤਰ ਨੇ ਦੱਸਿਆ ਕਿ ਸਕੂਲਾਂ ਲਈ ਕੌਮੀ ਪਾਠਕ੍ਰਮ ਢਾਂਚੇ, ਸਿਲੇਬਸ ਅਤੇ ਪਾਠਕ੍ਰਮ ਦੇ ਵਿਕਾਸ ਲਈ ਨਵੇਂ ਦਿਸ਼ਾ ਨਿਰਦੇਸ਼ ਦੇਣ ਲਈ ਦੀ ਨਵੀਂ ਸਿੱਖਿਆ ਨੀਤੀ ਬਣਾਈ ਜਾ ਰਹੀ ਹੈ।ਹਰੀਸ਼ ਕੁਮਾਰ ਨੇ ਕਿਹਾ ਕਿ ਸਿਰਸਾ ਦੇ ਸੁਝਾਅ ਦੇ ਮੱਦੇਨਜ਼ਰ ਸਮਾਜਿਕ ਵਿਗਿਆਨ ਅਤੇ ਇਤਿਹਾਸ ਦੇ ਖੇਤਰ ਵਿੱਚ ਸਿਲੇਬਸ ਅਤੇ ਪਾਠਕ੍ਰਮ ਸਮੱਗਰੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਮਾਹਿਰ ਕਮੇਟੀ ਅੱਗੇ ਪੇਸ਼ ਕੀਤਾ ਜਾਵੇਗਾ।ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਿਸ਼ਨ ਨਵੀਂ ਪੀੜ੍ਹੀ ਨੂੰ ਚਾਰ ਸਾਹਿਬਜ਼ਾਦਿਆਂ ਦੁਆਰਾ ਕੀਤੀ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣਾ ਹੈ ਜਿਹਨਾਂ ਦੀ ਬਹਾਦਰੀ ਅਤੇ ਦੁਨੀਆ ‘ਤੇ ਕੋਈ ਮਿਸਾਲ ਨਹੀਂ ਹੈ ।

ਸਿਰਸਾ ਨੇ ਵੱਖ ਵੱਖ ਸੂਬਿਆਂ ਦੇ ਸਾਰੇ ਸਿੱਖਿਆ ਬੋਰਡਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਿਲੇਬਸ ਵਿੱਚ ਇਸ ਅਦੁੱਤੀ ਇਤਿਹਾਸ ਨੂੰ ਸ਼ਾਮਿਲ ਕਰਨ ਤਾਂ ਜੋ ਇਨ੍ਹਾਂ ਰਾਜਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵੀ ਚਾਰ ਸਾਹਿਬਜ਼ਾਦਿਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਮਨਜਿੰਦਰ ਸਿੰਘ ਸਿਰਸਾ ਅਤੇ ਐਨ.ਸੀ.ਈ.ਆਰ.ਟੀ. ਦੇ ਇਸ ਕਦਮ ਨਾਲ ਸਾਲ 2017 ਦੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਹੋਰ ਵੀ ਸਾਰਥਕ ਹੋ ਗਏ ਹਨ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …