Breaking News

10ਵੀਂ ਤੇ 12 ਵੀਂ ਦੇ ਸਲੇਬਸ ਵਿਚ ਸ਼ਾਮਿਲ ਹੋਵੇਗੀ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ..

 

ਪੰਜਾਬ ਸੂਕਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ। 2018-19 ਦੇ ਸੈਸ਼ਨ ਤੋਂ ਬਾਰ੍ਹਵੀਂ ਕਲਾਸ ਦੇ ਇਤਿਹਾਸ ਦੇ ਸਲੇਬਸ ਵਿਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 2019-20 ਤੋਂ ਦਸਵੀਂ ਦੇ ਇਤਿਹਾਸ ਦੇ ਪਾਠਪੁਸਤਕ ਵਿਚ ਵੀ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਾਈ ਜਾਵੇਗੀ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ। ਪੀ. ਐੱਸ. ਈ. ਬੀ. ਨੇ ਸਿਰਸਾ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਨੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।Image result for chaar sahibzaade

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …