Breaking News

90,000 ਕਰੋੜ ਦੇ ਕਿਸਾਨ ਕਰਜ਼ਾ ਮੁਆਫ਼ੀ ਪੈਕੇਜ ਦੀ ਮੰਗ ਕੈਪਟਨ ਵਲੋਂ ਰੱਦ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਆਗੂਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਗਲਤ ਨੀਤੀਆਂ ਲਾਗੂ ਕਰਕੇ ਕਿਸਾਨਾਂ ਨੂੰ ਕਰਜ਼ੇ ਦੇ ਜੰਜਾਲ ਵਿਚ ਧੱਕਿਆ ਸੀ।

ਬਿਆਨ ਦੀ ਜ਼ਿਕਰਯੋਗ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵਲੋਂ ਭਾਜਪਾ ਨਾਲ ਮਿਲ ਕੇ ਬੀਤੇ ਦਿਨੀਂ ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ ‘ਚ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਪੈਕੇਜ ਦੀ ਮੰਗ ਨੂੰ ਰੱਦ ਕਰਦਿਆਂ ਰਾਜ ਦੀਆਂ ਵਿੱਤੀ ਹਾਲਤਾਂ ਦੇ ਮੱਦੇਨਜ਼ਰ ਮੁਕੰਮਲ ਕਰਜ਼ਾ ਮੁਆਫ਼ੀ ਤੋਂ ਆਪਣੀ ਅਸਮਰਥਤਾ ਜਤਾਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਚੋਖੇ ਫੰਡ ਪੈਦਾ ਕਰਨ ਲਈ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀਆਂ ਵਿਚ ਇਸ ਵਾਸਤੇ ਪ੍ਰਭਾਵੀ ਕਾਰਜ ਕੀਤਾ ਗਿਆ ਹੈ ਪਰ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਕਿਸਾਨੀ ਕਰਜ਼ੇ ਮੁਆਫੀ ਦੇ ਮੁੱਦੇ ਨਾਲ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਤੁਸੀਂ ਕਿਸਾਨਾਂ ਦੀ ਹਾਲਤ ਬਾਰੇ ਇੰਨੇ ਹੀ ਚਿੰਤਿਤ ਹੋ ਤਾਂ ਤੁਸੀਂ ਪਿਛਲੇ 10 ਵਰ੍ਹਿਆਂ ਦੌਰਾਨ ਕਿਸਾਨੀ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੁਝ ਵੀ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲੇ ਅਕਾਲੀਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਨਾ ਕਿ ਤੋਹਮਤਬਾਜ਼ੀ ਵਿਚ ਗਲਤਾਨ ਹੋਣਾ ਚਾਹੀਦਾ ਹੈ

ਕਿਉਂਕਿ ਕਾਂਗਰਸ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ‘ਤੇ ਲਿਆ ਰਹੀ ਹੈ, ਜਿਸ ਨੂੰ ਅਕਾਲੀਆਂ ਨੇ ਤਹਿਸ-ਨਹਿਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਰਥਿਕਤਾ ਨੂੰ ਕੁਝ ਹੱਦ ਤੱਕ ਪੈਰਾਂ ‘ਤੇ ਲਿਆਂਦਾ ਹੈ ਅਤੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …